ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ 'ਚ ਤਿਆਰੀਆਂ ਜੋਰਾਂ 'ਤੇ ਹਨ। ਇਸ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ 'ਚ ਰੰਗ-ਬਰਿੰਗੇ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਇਹ ਸੇਵਾ ਦਿੱਲੀ ਤੇ ਮੁੰਬਈ ਦੀਆਂ ਸੰਗਤਾਂ ਵਲੋਂ ਕਰਵਾਈ ਜਾਂਦੀ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸੇਵਾ ਕਰਨ ਵਾਲੇ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਹਰ ਸਾਲ ਮੁੰਬਈ ਦੀ ਸੰਗਤ ਨਾਲ ਮਿਲ ਕੇ ਫੁੱਲਾਂ ਦੀ ਸੇਵਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੇਵਾ ਲਈ ਦਿੱਲੀ ਤੇ ਮੁੰਬਈ ਤੋਂ 100 ਤੋਂ ਵੱਧ ਸੇਵਾਦਾਰ ਆਏ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਹਿੰਦੁਸਤਾਨ ਦੇ ਹਰ ਕੋਨੇ ਤੋਂ ਫੁੱਲ ਮੰਗਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨੂੰ ਸਜਾਉਣ ਲਈ ਇਸ ਵਾਰ 20-25 ਤਰ੍ਹਾਂ ਦੇ ਫੁੱਲ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਲਾਗ ਦੇ ਕਾਰਨ ਇਸ ਸਾਲ ਬਹੁਤ ਘੱਟ ਗਿਣਤੀ 'ਚ ਫੁੱਲ ਸਾਨੂੰ ਮਿਲੇ ਹਨ।
ਇਹ ਵੀ ਪੜ੍ਹੋ : ਖ਼ੌਫ਼ਨਾਕ ਵਾਰਦਾਤ: ਅਣਖ ਖਾਤਰ ਭਰਾ ਨੇ ਬੇਲਚਾ ਨਾਲ ਵੱਢੀ ਭੈਣ
ਇਕਬਾਲ ਸਿੰਘ ਨੇ ਦੱਸਿਆ ਕਿ ਫੁੱਲਾਂ ਦੀ ਸਜਾਵਟ ਲਈ ਕੋਲਕਾਤਾ ਤੋਂ ਕਾਰੀਗਰ ਲਿਆਂਦੇ ਗਏ ਹਨ। ਇਸ ਕੰਮ 'ਚ ਸ਼੍ਰੋਮਣੀ ਕਮੇਟੀ ਵਲੋਂ ਵੀ ਸਾਡਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਕੋਰੋਨਾ ਕਾਰਨ ਰੇਲ ਗੱਡੀਆਂ ਬੰਦ ਹੋਣ ਕਾਰਨ ਸਾਨੂੰ ਫੁੱਲ ਮੰਗਵਾਉਣ 'ਚ ਤੋੜੀ ਪਰੇਸ਼ਾਨੀ ਹੋਈ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਨੇ ਬੱਸਾਂ ਗੱਡੀਆਂ ਅੰਬਾਲਾ ਤੇ ਦਿੱਲੀ ਤੱਕ ਭੇਜ ਕੇ ਸਾਡੀ ਕਾਫ਼ੀ ਮਦਦ ਕੀਤੀ ਹੈ। ਇਸ ਲਈ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਕਰਾਸ ਕੇਸ ਰੱਦ ਨਾ ਕੀਤਾ ਤਾਂ ਪੈਦਾ ਹੋਣ ਵਾਲੇ ਹਾਲਾਤ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ : ਭਾਈ ਲੌਂਗੋਵਾਲ
ਖਰੜ 'ਚ ਮਹੰਤਾਂ ਨਾਲ ਸ਼ਰੇਆਮ ਗੁੰਡਾਗਰਦੀ, ਕੁੱਟ-ਕੁੱਟ ਕੀਤੇ ਅਧਮੋਏ
NEXT STORY