ਅੰਮ੍ਰਿਤਸਰ (ਮਮਤਾ/ਅਣਜਾਨ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਮਵਾਰ ਨੂੰ ਕੋਰੋਨਾ ਦੇ ਚਲਦੇ ਸਰਕਾਰੀ ਹੁਕਮਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਦੇ ਹੋਏ ਲੰਗਰ ਅਤੇ ਪ੍ਰਸ਼ਾਦ ਵਰਤਾਇਆ ਗਿਆ। ਸ੍ਰੀ ਹਰਮਿੰਦਰ ਸਾਹਿਬ ਦੇ ਲੰਗਰ ਹਾਲ 'ਚ ਵੱਡੀ ਗਿਣਤੀ 'ਚ ਸੰਗਤ ਨੇ ਲੰਗਰ ਛਕਿਆ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਹੀਂ ਕੀਤੀ ਗਈ। ਇੰਨਾ ਹੀ ਨਹੀਂ ਸੱਚਖੰਡ 'ਚ ਵੀ ਸੰਗਤ ਨੂੰ ਨਤਮਸਤਕ ਹੋਣ ਉਪਰੰਤ ਪਹਿਲਾਂ ਵਾਂਗ ਹੀ ਪ੍ਰਸ਼ਾਦ ਵੰਡਿਆ ਗਿਆ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਅਨਲਾਕ-1 ਅਨੁਸਾਰ ਸਾਰੇ ਧਾਰਮਿਕ ਅਸਥਾਨ ਖੋਲ੍ਹਣ ਦੀ ਆਗਿਆ ਦੇ ਨਾਲ-ਨਾਲ ਉੱਥੇ ਲੰਗਰ ਅਤੇ ਪ੍ਰਸ਼ਾਦ ਵਰਤਾਉਣ 'ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋਂ : ਡਾ. ਓਬਰਾਏ ਸਦਕਾ ਮੌਤ ਦੇ ਮੂੰਹੋਂ ਨਿਕਲੇ 9 ਪੰਜਾਬੀ, ਦੱਸੀ ਹੱਡ-ਬੀਤੀ
ਓਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੰਗਰ ਤੇ ਪ੍ਰਸ਼ਾਦ ਵਰਤਾਉਣ ਦੀ ਮਨਾਹੀ ਕਰਨ 'ਤੇ ਸਖਤ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਕਿ ਲੰਗਰ ਅਤੇ ਕੜਾਹ-ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਦਾ ਅਹਿਮ ਅੰਗ ਹੈ, ਜਿਸ 'ਤੇ ਮਨਾਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਬਾਰੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਅਖਿਆ ਕਿ ਇਸ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਸ ਦੀ ਤਰਜ਼ਮਾਨੀ ਹੋਣੀ ਚਾਹੀਦੀ ਹੈ। ਗੁਰੂ ਘਰਾਂ ਵਿਚ ਲੰਗਰ ਵਰਤਾਉਣ ਸਮੇਂ ਪੂਰੀ ਤਰ੍ਹਾਂ ਸਾਫ-ਸਫਾਈ ਰੱਖੀ ਜਾਂਦੀ ਹੈ ਤੇ ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ।
ਡਾ. ਓਬਰਾਏ ਸਦਕਾ ਮੌਤ ਦੇ ਮੂੰਹੋਂ ਨਿਕਲੇ 9 ਪੰਜਾਬੀ, ਦੱਸੀ ਹੱਡ-ਬੀਤੀ
NEXT STORY