ਅੰਮ੍ਰਿਤਸਰ (ਅਨਜਾਣ) : ਪਹਿਲਾਂ ਮੋਹਲੇਧਾਰ ਬਰਸਾਤ ਤੇ ਫੇਰ ਧੁੱਪ 'ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕੀਤੇ। ਪਰ ਐਤਵਾਰ ਦੇ ਤਾਲਾਬੰਦੀ ਕਾਰਨ ਸੰਗਤਾਂ ਦੀ ਆਮਦ ਨਾ ਮਾਤਰ ਹੀ ਰਹੀ। ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਤਿਨ ਪਹਿਰੇ ਦੀਆਂ ਸੰਗਤਾਂ ਤੇ ਡਿਊਟੀ ਸੇਵਾਦਾਰਾਂ ਨੇ ਸੰਭਾਲੀ। ਅੰਮ੍ਰਿਤ ਵੇਲੇ ਕਿਵਾੜ ਖੁੱਲ੍ਹਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਅੰਦਰ ਕੀਰਤਨ ਦੀ ਆਰੰਭਤਾ ਹੋਈ। ਚਾਰ ਵਜੇ ਸਤਿਗੁਰੂ ਜੀ ਦੀ ਸਵਾਰੀ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਾਖਲ ਹੋਈ ਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਇਆ। ਗ੍ਰੰਥੀ ਸਿੰਘ ਵਲੋਂ ਮੁਖ ਵਾਕ ਲਿਆ ਗਿਆ, ਜਿਸ ਦੀ ਕਥਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਈ। ਸ਼ਾਮ ਵੇਲੇ ਸੋਦਰ ਰਹਿਰਾਸ ਸਾਹਿਬ ਜੀ ਦੇ ਪਾਠ ਹੋਏ ਤੇ ਅਰਦਾਸ ਉਪਰੰਤ ਰਾਗੀ ਜਥੇ ਵਲੋਂ ਆਰਤੀ ਦਾ ਉਚਾਰਣ ਕੀਤਾ ਗਿਆ। 10-45 ਤੇ ਸੁਖਆਸਣ ਤੋਂ ਬਾਅਦ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚੀ ਤੇ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਖਆਸਣ ਵਾਲੇ ਅਸਥਾਨ 'ਤੇ ਬਿਰਾਜਮਾਨ ਕੀਤਾ ਗਿਆ। ਸੰਗਤਾਂ ਨੇ ਠੰਢੇ-ਮਿੱਠੇ ਜਲ ਛਕੇ ਤੇ ਗੁਰੂ ਕੇ ਲੰਗਰ, ਜੋੜਾ ਘਰ ਤੇ ਪ੍ਰੀਕਰਮਾ ਦੇ ਇਸ਼ਨਾਨ ਦੀ ਸੇਵਾ ਕੀਤੀ।
ਇਹ ਵੀ ਪੜ੍ਹੋਂ : ਬਾਂਦਰ ਨੇ ਪੁਲਸ ਨੂੰ ਪਾਇਆ ਚੱਕਰਾਂ 'ਚ, ਕੱਟਣ ਲੱਗਾ ਚਾਲਾਨ (ਤਸਵੀਰਾਂ)
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪਾਏ ਗਏ ਅਖੰਡਪਾਠ ਸਾਹਿਬ ਦੇ ਭੋਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਤੋਂ ਦਰਸਨ ਕਰਨ ਉਪਰੰਤ ਆਉਂਦੇ ਸ਼ਰਧਾਲੂਆਂ ਦਾ ਰੇਲ ਹਾਦਸੇ 'ਚ ਅਕਾਲ ਚਲਾਣਾ ਕਰ ਜਾਣ ਤੇ ਕੁਝ ਦੇ ਜਖ਼ਮੀ ਹੋ ਜਾਣ 'ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਵਾਏ ਗਏ। ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜਿਨ੍ਹਾ ਪਰਿਵਾਰਾਂ ਦੇ ਜੀਆਂ ਦੀ ਹਾਦਸੇ 'ਚ ਮੌਤ ਹੋ ਚੁੱਕੀ ਹੈ ਉਨ੍ਹਾਂ ਨੂੰ ਇਕ-ਇਕ ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਾਜ਼ਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਵੀ ਇਨ੍ਹਾਂ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਅਪੀਲ ਕੀਤੀ।
ਇਹ ਵੀ ਪੜ੍ਹੋਂ : ਹੈਵਾਨੀਅਤ: 19 ਸਾਲਾ ਕੁੜੀ ਨੂੰ ਅਗਵਾ ਕਰ ਕਈ ਦਿਨਾਂ ਤੱਕ ਕੀਤਾ ਗੈਂਗਰੇਪ, ਬੇਹੋਸ਼ ਹੋਣ 'ਤੇ ਵੀ ਨਹੀਂ ਬਕਸ਼ਿਆ
ਕੈਨੇਡਾ ਤੋਂ ਫਿਰ ਆਈ ਮਾੜੀ ਖ਼ਬਰ, ਇਕ ਹੋਰ 19 ਸਾਲਾ ਨੌਜਵਾਨ ਨੇ ਤੋੜਿਆ ਦਮ
NEXT STORY