ਅੰਮ੍ਰਿਤਸਰ (ਸੁਮੀਤ ਖੰਨਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ। ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧਾਂ ਨੇ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਪੂਰੇ ਵਿਸ਼ਵ ਨੂੰ ਜੋੜਨ ਵਾਲੀ ਕਰਾਰ ਦਿੱਤਾ।
ਇਸ ਸੰਮੇਲਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਇਸਾਈ, ਬੁੱਧ, ਜੈਨ, ਯਹੂਦੀ, ਇਸਲਾਮ, ਸਨਾਤਨ, ਬ੍ਰਹਮ ਕੁਮਾਰੀ, ਅਸ਼ੋਕਾ ਧਰਮ, ਮੁਸਲਿਮ ਦੀ ਅਹਿਮਦੀਆ ਜਮਾਤ ਆਦਿ ਧਰਮਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਦਾ ਸੰਮੇਲਨ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਦਲਾਈ ਲਾਮਾ (ਤਸਵੀਰਾਂ)
NEXT STORY