ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਭਰ 'ਚ ਆਵਾਰਾਂ ਪਸ਼ੂਆਂ ਦੇ ਸ਼ਰੇਆਮ ਸੜਕ 'ਤੇ ਘੁੰਮਣ ਦਾ ਮਾਮਲਾ ਕਾਫੀ ਗਰਮਾ ਚੁੱਕਾ ਹੈ। ਇਨ੍ਹਾਂ ਕਾਰਨ ਹੁਣ ਤੱਕ ਕਈ ਲੋਕਾਂ ਦਾ ਜਾਨ ਵੀ ਜਾ ਚੁੱਕੀ ਹੈ ਪਰ ਇਸ ਸਮੱਸਿਆ ਦਾ ਅਜੇ ਤੱਕ ਕੋਈ ਹੱਲ ਨਹੀਂ ਸਕਿਆ। ਇਸ ਮਾਮਲੇ 'ਚ ਪੰਜਾਬ ਦੀ ਕੈਬਨਿਟ ਮੀਟਿੰਗ 'ਚ ਵੀ ਵਿਚਾਰ ਕੀਤਾ ਗਿਆ ਸੀ ਪਰ ਇਸ ਦਾ ਕੋਈ ਹੱਲ ਨਹੀਂ ਹੋਇਆ। ਇਸ ਦੇ ਚੱਲਦਿਆਂ ਹੁਣ ਅੰਮ੍ਰਿਤਸਰ ਦੇ ਰਹਿਣ ਵਾਲੇ ਕੁਝ ਨੌਕਰੀ ਤੋਂ ਸੇਵਾ ਮੁਕਤ ਬਜ਼ੁਰਗਾਂ ਨੇ ਇਸ ਦਾ ਬੀੜਾ ਚੁੱਕਿਆ ਹੈ। ਜਾਣਕਾਰੀ ਮੁਤਾਬਕ ਇਹ ਬਜ਼ੁਰਗ ਆਵਾਰਾਂ ਗਾਂਵਾਂ ਨੂੰ ਗਾਊਸ਼ਾਲਾਂ 'ਚ ਲਿਆਉਂਦੇ ਹਨ ਤੇ ਉਨ੍ਹਾਂ ਦੀ ਸੇਵਾ ਕਰਦੇ ਹਨ ਤੇ ਉਨ੍ਹਾਂ ਦੇ ਚਾਰੇ ਲਈ ਲੋਕਾਂ ਕੋਲੋਂ ਚੰਦਾ ਵੀ ਇਕੱਠਾ ਕਰਦੇ ਹਨ। ਹੁਣ ਤੱਕ ਕਰੀਬ 600 ਗਾਂਵਾਂ ਇਨ੍ਹਾਂ ਦੇ ਕੋਲ ਹਨ, ਜਿਨ੍ਹਾਂ ਦੀ ਇਹ ਸੇਵਾ ਕਰ ਰਹੇ ਹਨ। ਅਕਸਰ ਇਹ ਦੇਖਣ 'ਚ ਆਇਆ ਹੈ ਕਿ ਜੋ ਗਾਂਵਾਂ ਦੁੱਧ ਦੇਣਾ ਬੰਦ ਕਰ ਦਿੰਦੀਆਂ ਹਨ ਉਨ੍ਹਾਂ ਨੂੰ ਸੜਕਾਂ 'ਤੇ ਛੱਡ ਦਿੱਤਾ ਜਾਂਦਾ ਹੈ, ਜੋ ਕਿ ਹਾਦਸੇ ਦਾ ਕਾਰਨ ਬਣਦੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਕਾਰੀ ਕਰਮਚਾਰੀ ਤਾਰਾ ਚੰਦ ਸ਼ਰਮਾ ਨੇ ਦੱਸਿਆ ਕਿ ਉਹ ਸਿੱਖਿਆ ਵਿਭਾਗ 'ਚ ਪ੍ਰਿੰਸੀਪਲ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗਾਂ ਰੱਖਣਾ ਇਕ ਸ਼ੁੱਭ ਸੰਕੇਤ ਮੰਨਿਆ ਜਾਂਦਾ ਹੈ ਤੇ ਉਹ ਆਪਣੇ ਆਖਰੀ ਸਾਹ ਤੱਕ ਇਨ੍ਹਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 25 ਸਾਲ ਤੋਂ ਇਹ ਸੇਵਾ ਨਿਭਾਅ ਰਹੇ ਹਨ।
ਐਂਬੂਲੈਂਸ ਡਰਾਈਵਰਾਂ ਤੇ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ
NEXT STORY