ਅੰਮ੍ਰਿਤਸਰ (ਸੁਮਿਤ ਖੰਨਾ) : ਜਸਟਸਿ ਰਣਜੀਤ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ ਵਲੋਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਜਾਰੀ ਕੀਤੇ ਨੋਟਿਸ 'ਤੇ ਬੋਲਦਿਆਂ ਸ਼ਵੇਤ ਮਲਿਕ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਮਲਿਕ ਨੇ ਕਿਹਾ ਕਿ ਲੋਕਾਂ ਦਾ ਧਿਆਨ ਮੁੱਖ ਮੁੱਦਿਆਂ ਤੋਂ ਭਟਕਾਉਣ ਲਈ ਇਹ ਸਭ ਕੀਤਾ ਜਾ ਰਿਹਾ ਹੈ ਜਦਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਇਮਾਨਦਾਰੀ 'ਤੇ ਪਹਿਲਾਂ ਵੀ ਸਵਾਲ ਉਠਦੇ ਰਹੇ ਹਨ। ਇਸਦੇ ਨਾਲ ਹੀ ਭਾਜਪਾ ਪ੍ਰਧਾਨ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਰੱਦੀ ਕਰਾਰ ਦਿੱਤਾ। ਮਲਿਕ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਕਾਸ ਕਰਵਾਉਣ 'ਚ ਵਿਸ਼ਵਾਸ ਨਹੀਂ ਰੱਖਦੀ।
ਦੱਸ ਦਈਏ ਕਿ 24 ਫਰਵਰੀ ਨੂੰ ਅਮਿਤ ਸ਼ਾਹ ਦੀ ਪੰਜਾਬ ਫੇਰੀ ਨੂੰ ਲੈ ਕੇ ਸ਼ਵੇਤ ਮਲਿਕ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਫੈਰੀ 'ਚ ਭਾਜਪਾ ਵਲੋਂ ਲੋਕ ਸਭਾ ਦੇ ਉਮੀਦਵਾਰ ਵੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸੇ ਕੜੀ ਤਹਿਤ ਅੱਜ ਪੰਜਾਬ ਭਾਜਪਾ ਪ੍ਰਧਾਨ ਵਲੋਂ ਅੰਮ੍ਰਿਤਸਰ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ।
ਅੰਮ੍ਰਿਤਸਰ ਏਅਰਪੋਰਟ 'ਚ 100 ਕਰੋੜ ਦੀ ਲਾਗਤ ਨਾਲ ਬਣੇਗੀ ਪਾਰਕਿੰਗ (ਵੀਡੀਓ)
NEXT STORY