ਅੰਮ੍ਰਿਤਸਰ (ਵਾਲੀਆ) - ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਪੰਜਾਬ ਸਰਕਾਰ ਨਾਲ ਸਾਂਝੇ ਤੌਰ 'ਤੇ ਮਨਾਉਣ ਸਬੰਧੀ ਕੁਝ ਮਤਭੇਦ ਸਾਹਮਣੇ ਆਏ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖੀ ਹੈ। ਇਹ ਬੰਦ ਲਿਫਾਫਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਭਗਵੰਤਪਾਲ ਸਿੰਘ ਸੱਚਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਜਸਪਾਲ ਸਿੰਘ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਨੂੰ ਸੌਂਪਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤਪਾਲ ਸਿੰਘ ਸੱਚਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਕਾਸ਼ ਪੁਰਬ ਰਲ ਕੇ ਮਨਾਉਣ ਲਈ ਕੋਈ ਹੁੰਗਾਰਾ ਨਹੀਂ ਭਰਿਆ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹਦਾਇਤ 'ਤੇ ਪੰਜਾਬ ਸਰਕਾਰ ਵਲੋਂ ਕਮੇਟੀ ਦਾ ਗਠਨ ਕੀਤਾ ਸੀ, ਜਿਸ ਦੇ ਮੈਂਬਰ ਸੁਖਜਿੰਦਰ ਰੰਧਾਵਾ ਸਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਂਝੇ ਰੂਪ 'ਚ ਮਨਾਇਆ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਣਗੌਲਦਿਆਂ ਬਿਨਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਪਾਲ ਪੰਜਾਬ ਨੂੰ ਇਕੱਲਿਆਂ ਜਾ ਕੇ ਸੱਦੇ ਦਿੱਤੇ। ਇਸ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਮਨ ਸਾਫ ਨਹੀਂ ਹੈ। ਉਹ ਇਹ ਮਹਾਨ ਦਿਵਸ ਸ਼੍ਰੋਮਣੀ ਅਕਾਲ ਦਲ ਨੂੰ ਹੀ ਨਾਲ ਲੈ ਕੇ ਮਨਾਉਣਾ ਚਾਹੁੰਦੀ ਹੈ।
ਦਿੱਲੀ ਗੁਰਦੁਆਰਾ ਕਮੇਟੀ ਨੇ ਦਰਜ ਕਰਵਾਇਆ ਫੌਜਦਾਰੀ ਮੁਕੱਦਮਾ
NEXT STORY