ਅੰਮ੍ਰਿਤਸਰ : ਗੁਰਬਾਣੀ ਦੀ ਤੁਕ ਨੂੰ ਤੋੜ ਮਰੋੜ ਕੇ ਪੇਸ਼ ਕਰਨ ਤੇ ਮੁਗਲ ਬਾਦਸ਼ਾਹ ਔਰਗਜ਼ੇ ਨੂੰ 'ਔਰੰਗਜ਼ੇਬ ਸਾਹਿਬ' ਸੱਦ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਜਲਦੀ ਹੀ ਅਕਾਲ ਤਖਤ ਸਾਹਿਬ 'ਤੇ ਸ਼ਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਜਾਵੇਗਾ। ਦੱਸਿਆ ਦਾ ਰਿਹਾ ਹੈ ਕਿ ਇਸ ਸਬੰਧ 'ਚ ਜਲਦ ਹੀ ਪੰਜ ਸਿੰਘ ਸਾਹਿਬਾਨ ਦੀ ਬੈਠਕ ਹੋਵੇਗੀ।
ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਰਬਾਣੀ ਦੀਆਂ ਤੁਕਾ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਤੇ ਔਰੰਗਜ਼ੇਬ ਨੂੰ ਜ਼ਫਰਨਾਮੇ ਦਾ ਲੇਖਕ ਤੇ ਔਰੰਗਜ਼ੇਬ ਸਾਹਿਬ ਸੱਦਣ ਖਿਲਾਫ ਸਿੱਖ ਜਗਤ 'ਚ ਭਾਰੀ ਰੋਸ ਹੈ। ਸਿੱਖਾਂ ਵਲੋਂ ਇਸ ਸਬੰਧੀ ਲਗਾਤਾਰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜ ਸਿੰਘ ਸਹਿਬਾਨ ਦੀ ਇਕੱਤਰਤਾ 'ਚ ਇਹ ਮਾਮਲਾ ਵਿਚਾਰਿਆ ਜਾਵੇਗਾ ਤੇ ਸਪੱਸ਼ਟੀਕਰਨ ਦੇਣ ਲਈ ਕਾਂਗਰਸ ਆਗੂ ਨੂੰ ਤਲਬ ਕੀਤਾ ਜਾਵੇਗਾ।
Video : ਬੱਬੂ ਮਾਨ ਨੇ ਲਿਆ ਸੁਖਪਾਲ ਖਹਿਰਾ ਦਾ ਪੱਖ, ਭਗਵੰਤ ਮਾਨ ਨੂੰ ਵਿਖਾਇਆ ਸ਼ੀਸ਼ਾ
NEXT STORY