ਅੰਮ੍ਰਿਤਸਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਅਧਿਆਪਕ ਦਿਵਸ ਸਬੰਧੀ ਸਮਾਗਮਾਂ ਦੀ ਬਜਾਏ ਇਸ ਵਾਰ ਕਰੋਨਾ ਸੰਕਟ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪੋ-ਆਪਣੇ ਘਰਾਂ 'ਚ ਹੀ ਅਧਿਆਪਕ ਦਿਵਸ ਮਨਾਉਣਗੇ। ਜ਼ਿਕਰਯੋਗ ਹੈ ਕਿ ਅਧਿਆਪਕ ਦਿਵਸ ਹਰ ਸਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਜਿਸ ਤਹਿਤ ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਸਤਿਕਾਰ ਦੇਣ ਲਈ ਪ੍ਰੋਗਰਾਮ ਪੇਸ਼ ਕਰਨ ਦੇ ਨਾਲ-ਨਾਲ ਅਧਿਆਪਕਾਂ ਦੀਆਂ ਅਸੀਮ ਕੋਸ਼ਿਸ਼ਾਂ ਪ੍ਰਤੀ ਧੰਨਵਾਦ ਕਰਨ ਲਈ ਕਾਰਡ ਅਤੇ ਆਪਣੀ ਸਮਰੱਥਾ ਅਨੁਸਾਰ ਤੋਹਫ਼ੇ ਭੇਟ ਕਰਦੇ ਹਨ। ਪਰ ਇਸ ਵਾਰ ਸਕੂਲ ਬੰਦ ਹੋਣ ਕਾਰਨ ਅਤੇ ਵਿਦਿਆਰਥੀਆਂ ਨੂੰ ਆਨਲਾਈਨ ਸਿਖਲਾਈ ਦੇ ਨਾਲ ਜੁੜੇ ਰਹਿਣ ਕਾਰਨ ਜਸ਼ਨ ਥੋੜ੍ਹੇ ਵੱਖਰੇ ਰੂਪ 'ਚ ਮਨਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਸਹੇਲੀਆਂ ਨਾਲ ਕੰਮ ’ਤੇ ਗਈ ਕੁੜੀ ਨੂੰ ਨਹੀਂ ਪਤਾ ਸੀ ਕਿ ਇੰਝ ਹੋਵੇਗਾ ਉਸ ਦਾ ਦਰਦਨਾਕ ਅੰਤ
ਅਧਿਆਪਕ ਨੂੰ ਉਸਾਰੂ ਸਮਾਜ ਅਤੇ ਰਾਸ਼ਟਰ ਦਾ ਨਿਰਮਾਤਾ ਕਿਹਾ ਜਾਂਦਾ ਹੈ। ਅਧਿਆਪਕ ਵਲੋਂ ਹੀ ਦੁਨੀਆਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਵਾਲੀ ਪੀੜ੍ਹੀ ਤਿਆਰ ਕੀਤੀ ਜਾਂਦੀ ਹੈ। ਅਧਿਆਪਕ ਦੀ ਸਮਾਜ 'ਚ ਮਹੱਤਤਾ ਨੂੰ ਸਮਝਦੇ ਹੋਏ ਅਤੇ ਉਨ੍ਹਾਂ ਦਾ ਮਾਣ ਸਤਿਕਾਰ ਕਰਨ ਦੇ ਲਈ ਵਿਸ਼ਵ ਦੇ ਬਹੁਗਿਣਤੀ ਦੇਸ਼ਾਂ 'ਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਦੇਸ਼ ਭਰ 'ਚ 05 ਸਤੰਬਰ ਦਾ ਦਿਨ ਅਧਿਆਪਕ ਦਿਵਸ ਵਜੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਵਲੋਂ ਸ਼ਲਾਘਾਯੋਗ ਉਪਲੱਬਧੀਆਂ ਵਾਲੇ ਅਧਿਆਪਕਾਂ ਨੂੰ ਰਾਜ ਪੁਰਸਕਾਰ ਅਤੇ ਨੈਸ਼ਨਲ ਅਵਾਰਡ ਦੇ ਕੇ ਨਿਵਾਜਿਆ ਜਾਂਦਾ ਹੈ ।
ਇਹ ਵੀ ਪੜ੍ਹੋ : ਸਿਹਤ ਮੰਤਰਾਲਾ ਨੇ ਦੱਸਿਆ ਯਾਤਰਾ ਕਰਦੇ ਸਮੇਂ ਇਨ੍ਹਾਂ ਵਿਅਕਤੀਆਂ ਲਈ ਮਾਸਕ ਨਹੀਂ ਜ਼ਰੂਰੀ
ਆਜ਼ਾਦ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਦੂਸਰੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਜੋ ਉੱਚ ਕੋਟੀ ਦੇ ਵਿਦਵਾਨ ਦਾਰਸ਼ਨਿਕ ਅਤੇ 40 ਸਾਲ ਅਧਿਆਪਨ ਦੇ ਕਿੱਤੇ 'ਚ ਬਿਤਾਉਣ ਵਾਲੀ ਮਹਾਨ ਸ਼ਖ਼ਸੀਅਤ ਸਨ । ਉਨ੍ਹਾਂ ਨੇ ਆਪਣਾ ਜਨਮ ਦਿਵਸ ਅਧਿਆਪਕਾਂ ਨੂੰ ਸਮਰਪਿਤ ਕਰਕੇ 05 ਸਤੰਬਰ 1962 ਤੋ ਅਧਿਆਪਕ ਦਿਵਸ ਵਜੋਂ ਮਨਾਉਣ ਦੀ ਸ਼ੁਰੂਆਤ ਕੀਤੀ। ਭਾਰਤ ਦੇ ਗੌਰਵਮਈ ਇਤਿਹਾਸ 'ਚ ਅਧਿਆਪਕ ਨੂੰ ਗੁਰੂ ਦਾ ਦਰਜਾ ਦਿੱਤਾ ਜਾਂਦਾ ਰਿਹਾ ਹੈ । ਗੁਰੂ ਚੇਲੇ ਦੇ ਰਿਸ਼ਤੇ ਦੀ ਮਹਾਨਤਾ ਨੂੰ ਦਰਸਾਉਣ ਲਈ ਅੱਜ ਵੀ ਦਰੋਣਾਚਾਰੀਆ ਅਤੇ ਚਾਣਕਿਆ ਵਰਗੇ ਗੁਰੂ ਦੀ ਸਿੱਖਿਆ ਦੀਆਂ ਅੱਜ ਵੀ ਉਦਾਹਰਨਾ ਬੜੇ ਮਾਣ ਨਾਲ ਦਿੱਤੀਆਂ ਜਾਂਦੀਆਂ ਹਨ ।ਆਧੁਨਿਕ ਯੁੱਗ 'ਚ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ, ਡਾ. ਏ. ਪੀ. ਜੇ. ਅਬਦੁਲ ਕਲਾਮ ਅਤੇ ਪ੍ਰੋਫੈਸਰ ਯਸ਼ਪਾਲ ਜੀ ਵਰਗੀਆਂ ਉੱਚ ਕੋਟੀ ਦੀਆਂ ਸ਼ਖਸੀਅਤਾਂ ਨੂੰ ਵੀ ਇਕ ਆਦਰਸ਼ ਅਧਿਆਪਕ ਵਜੋਂ ਯਾਦ ਕੀਤਾ ਜਾਦਾ ਹੈ।
ਇਹ ਵੀ ਪੜ੍ਹੋ : ਬੇਸ਼ਰਮੀ ਦੀਆਂ ਹੱਦਾਂ ਪਾਰ : ਜ਼ਬਰਦਸਤੀ ਘਰ 'ਚ ਦਾਖ਼ਲ ਹੋ ਕੇ ਕਈ ਦਿਨ ਤੱਕ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਮਾਤਾ ਪਿਤਾ ਬੱਚੇ ਨੂੰ ਜਨਮ ਦਿੰਦੇ ਹਨ ਪਰ ਅਧਿਆਪਕ ਬੱਚੇ ਦੇ ਚਰਿੱਤਰ ਨਿਰਮਾਣ 'ਚ ,ਚੰਗਾ ਇਨਸਾਨ ਬਣਾਉਣ ਅਤੇ ਉਸ ਦੇ ਭਵਿੱਖ ਨੂੰ ਉਜਵਲ ਬਣਾਉਣ 'ਚ ਵਡਮੁੱਲਾ ਯੋਗਦਾਨ ਪਾਉਂਦੇ ।ਅਰਥਾਤ ਅਧਿਆਪਕ ਇਨਸਾਨ ਦੀ ਜ਼ਿੰਦਗੀ ਰੂਪੀ ਵਿਸ਼ਾਲ ਇਮਾਰਤ ਦੀ ਨੀਂਹ ਦਾ ਪੱਥਰ ਰੱਖਣ ਦਾ ਕੰਮ ਕਰਦਾ ਹੈ । ਚੰਗੇ ਅਧਿਆਪਕ ਦੀ ਅਣਹੋਂਦ ਨਾਲ ਬੇਹਤਰੀਨ ਸਿੱਖਿਆ ਵਿਧੀਆਂ ਵੀ ਅਸਫ਼ਲ ਹੋ ਜਾਂਦੀਆਂ ਹਨ। ਜਦਕਿ ਚੰਗੇ ਅਧਿਆਪਕ ਦੀ ਹੋਂਦ ਸਿੱਖਿਆ ਪ੍ਰਣਾਲੀ ਦੇ ਸਭ ਦੋਸ਼ਾਂ ਵੀ ਬਹੁਤ ਹੱਦ ਤੱਕ ਦੂਰ ਕਰ ਦਿੰਦੀ ਹੈ। ਮੌਜੂਦਾ ਵਪਾਰੀਕਰਨ ਦੇ ਦੌਰ 'ਚ ਅਧਿਆਪਕ ਦਾ ਬਦਲ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਪਰ ਕੋਈ ਕਿਤਾਬ, ਕੰਪਿਊਟਰ, ਦਸਤਾਵੇਜ਼ ਜਾਂ ਮੋਬਾਇਲ ਐਪ ਅਧਿਆਪਕ ਦਾ ਬਦਲ ਨਹੀਂ ਹੋ ਸਕਦਾ। ਇੰਟਰਨੈੱਟ, ਸਮਾਰਟਫੋਨ, ਗੂਗਲ, ਸਮਾਰਟ ਕਲਾਸਰੂਮ ਗਿਆਨ ਦੇਣ ਦੇ ਪੱਖੋਂ ਤਾਂ ਕੁਝ ਹੱਦ ਤੱਕ ਬਿਹਤਰ ਹੋ ਸਕਦੇ ਹੋਣਗੇ। ਕਰੋਨਾ ਕਾਲ ਦੇ ਸੰਕਟਕਾਲ ਸਥਿਤੀ ਅਤੇ ਲੱਗੇ ਤਾਲਬੰਦੀ ਦੌਰਾਨ ਥੋੜ੍ਹੇ ਸਮੇਂ ਲਈ ਤਾਂ ਬਿਹਤਰ ਸਾਬਿਤ ਹੋ ਸਕਦੇ ਹਨ ਪਰ ਲੰਮੇ ਸਮੇ ਲਈ ਨਹੀ ਕਿਉਕਿ ਇਹ ਸਭ ਮਸ਼ੀਨਾਂ ਹੀ ਹਨ। ਬੱਚੇ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੀਆਂ ਕਦਰਾਂ ਕੀਮਤਾਂ ਜਿਵੇਂ ਪਿਆਰ, ਲਗਾਅ, ਸਨੇਹ, ਹਮਦਰਦੀ ਅਤੇ ਤਿਆਗ ਸਿਰਫ਼ ਅਧਿਆਪਕ ਤੋ ਹੀ ਮਿਲ ਸਕਦਾ ਹੈ ।ਇਸ ਲਈ ਅਧਿਆਪਕ ਦਾ ਸਤਿਕਾਰ ਬੇਹੱਦ ਜ਼ਰੂਰੀ ਹੈ ।ਜੇ ਅਧਿਆਪਕ ਬਚੇਗਾ ਤਾਂ ਦੇਸ਼ ਬਚੇਗਾ।
ਇਹ ਵੀ ਪੜ੍ਹੋ : ਇਹ ਦੁਨੀਆ ਦੀ ਸਭ ਤੋਂ ਹਾਟ ਰੈਫ਼ਰੀ, ਪ੍ਰਸ਼ੰਸਕ ਹੀ ਨਹੀਂ ਖਿਡਾਰੀ ਵੀ ਨੇ ਦੀਵਾਨੇ (ਵੇਖੋਂ ਤਸਵੀਰਾਂ)
ਕੈਪਟਨ ਨੇ 'ਅਧਿਆਪਕ ਦਿਵਸ' 'ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ
NEXT STORY