ਅੰਮ੍ਰਿਤਸਰ (ਸੁਮਿਤ ਖੰਨਾ) - ਅੰਮ੍ਰਿਤਸਰ ਦੇ ਗੋਬਿੰਦ ਨਗਰ ਵਿੱਚ ਕਿਰਾਏ ਦੇ ਮਕਾਨ ’ਚ ਰਹਿ ਰਹੀ ਇਕ ਜਨਾਨੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੁੱਹਲੇ ਦੇ ਕਈ ਲੋਕਾਂ ਨਾਲ ਲੜਾਈ ਕਰ ਰਹੀ ਹੈ, ਜਿਸ ਨੂੰ ਲੈ ਕੇ ਇਲਾਕਾ ਨਿਵਾਸੀ ਉਕਤ ਜਨਾਨੀ ਤੋਂ ਬਹੁਤ ਜ਼ਿਆਦਾ ਪਰੇਸ਼ਾਨ ਹਨ। ਇਲਾਕਾ ਨਿਵਾਸੀਆਂ ਨੇ ਪਹਿਲਾਂ ਵੀ ਕਈ ਵਾਰ ਉਕਤ ਜਨਾਨੀ ਖ਼ਿਲਾਫ਼ ਕਈ ਸ਼ਿਕਾਇਤਾਂ ਦਿੱਤੀਆਂ ਹਨ ਪਰ ਉਸ ਦੇ ਖ਼ਿਲਾਫ਼ ਕਿਸੇ ਤਰਾਂ ਦੀ ਕੋਈ ਕਾਰਵਾਈ ਨਹੀਂ ਹੋਈ। ਬੀਤੇ ਦਿਨ ਵੀ ਦੇਰ ਰਾਤ ਉਕਤ ਜਨਾਨੀ ਵਲੋਂ ਸ਼ਰੇਆਮ ਇਲਾਕਾ ਵਾਸੀਆਂ ਨੂੰ ਗੰਦੀਆਂ ਗਾਲ੍ਹਾਂ ਕੱਢੀਆਂ ਗਈਆਂ ਹਨ, ਜਿਸ ਬਾਰੇ ਪਤਾ ਲੱਗਣ ’ਤੇ ਦੇਰ ਰਾਤ ਥਾਣਾ ਬੀ-ਡਵੀਜ਼ਨ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਪੁਛਗਿੱਛ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼
ਇਸ ਮਾਮਲੇ ਦੇ ਸਬੰਧ ’ਚ ਉਕਤ ਜਨਾਨੀ ਨਾਲ ਗੱਲਬਾਤ ਕਰਨ ਲਈ ਪੁਲਸ ਮੌਕੇ ’ਤੇ ਪਹੁੰਚ ਗਈ। ਉਕਤ ਜਨਾਨੀ ਨੇ ਪੱਤਰਕਾਰਾਂ ਨਾਲ ਵੀ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਕੀਤੀ। ਉਸ ਨੇ ਗਾਲ੍ਹਾਂ ਕੱਢਦੇ ਹੋਏ ਸਿੱਧੇ ਤੌਰ ’ਤੇ ਲੋਕਾਂ ਨੂੰ ਖ਼ੁੱਲ੍ਹਾ ਚੈਲੈਂਜ ਕਰਦੇ ਹੋਏ ਕਿਹਾ ਕਿ ਆਜੋ ਮੈਂ ਨੀ ਡਰਦੀ। ਮੈਂ ਹੱਥ ਵਿਚ ਚੂੜੀਆਂ ਨਹੀਂ ਪਾਈਆਂ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਰਾਜਬੀਰ ਸਿੰਘ ਰਾਜੂ ਨੇ ਕਿਹਾ ਕਿ ਇਹ ਜਨਾਨੀ ਪਿਛਲੇ ਕਈ ਮਹੀਨਿਆਂ ਤੋਂ ਕਿਰਾਏ ਦੇ ਮਕਾਨ ’ਚ ਰਹਿ ਰਹੀ ਹੈ। ਇਹ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਅਤੇ ਸ਼ਰੇਆਮ ਉਨ੍ਹਾਂ ਨੂੰ ਧਮਕੀਆਂ ਦੇ ਰਹੀ ਹੈ। ਸ਼ਿਕਾਇਤ ਕਰਨ ਦੇ ਬਾਵਜੂਦ ਪੁਲਸ ਵੱਲੋਂ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਉਕਤ ਜਨਾਨੀ ਨੂੰ ਕਿਰਾਏ ਦੇ ਮਕਾਨ ਤੋਂ ਕੱਢ ਦਿੱਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਕਟਾਰੀਆ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ : ਪਤਨੀ ਸ਼ੀਨਮ ਨੇ ਰਾਜਾ ਵੜਿੰਗ ਤੇ ਡਿੰਪੀ ’ਤੇ ਲਾਏ ਗੰਭੀਰ ਦੋਸ਼
ਇਸ ਮੌਕੇ ਪਹੁੰਚੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਜਨਾਨੀ ਦੇ ਖ਼ਿਲਾਫ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਸੀ। ਹੁਣ ਵੀ ਇਨ੍ਹਾਂ ਦਾ ਆਪਸ ’ਚ ਕਾਫ਼ੀ ਝਗੜਾ ਹੋਇਆ ਹੈ, ਜਿਸ ਕਰਕੇ ਦੋਵਾਂ ਪਾਰਟੀਆਂ ਨੂੰ ਥਾਣੇ ਬੁਲਾਇਆ ਗਿਆ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਜਿਸ ਦੀ ਗਲਤੀ ਹੋਵੇਗੀ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਕੰਮ ਕਰਨ ਦੇ ਬਾਵਜੂਦ ਤਨਖ਼ਾਹ ਨਾ ਮਿਲਣ ’ਤੇ ਟਰੱਕ ਚਾਲਕ ਨੇ ਟਰੱਕ ’ਚ ਫਾਹਾ ਲਾ ਕੀਤੀ ਖੁਦਕਸ਼ੀ
ਸਰਕਾਰੀ ਸਕੂਲ ਦੇ 3 ਅਧਿਆਪਕਾਂ ਸਮੇਤ ਕੰਟੀਨ ਵਾਲਾ ਕੋਰੋਨਾ ਪਾਜ਼ੇਟਿਵ
NEXT STORY