ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ’ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਹਵਾਈ ਫਾਇਰ ਕਰਨ ਦੇ ਦੋਸ਼ ਵਿੱਚ ਥਾਣਾ ਕੰਬੋਅ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ, ਰਵਿੰਦਰ ਸਿੰਘ ਰਵੀ ਅਤੇ ਉਸ ਦੇ ਤਿੰਨ ਅਣਪਛਾਤੇ ਸਾਥੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ।
ਇਸ ਦੌਰਾਨ ਅਚਾਨਕ ਧੌਲ ਕਲਾਂ ਦੀ ਸਾਈਡ ਤੋਂ ਸਕਾਰਪੀਓ ਗੱਡੀ ਆਈ ਅਤੇ ਉਸ ਵਿੱਚ ਸਵਾਰ ਮੁਲਜ਼ਮ ਅੰਮ੍ਰਿਤਪਾਲ ਅਤੇ ਰਵਿੰਦਰ ਸਿੰਘ ਗੱਡੀ ’ਚੋਂ ਉਤਰੇ ਅਤੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਏ। ਇਸ ਤੋਂ ਬਾਅਦ ਉਕਤ ਲੋਕਾਂ ਨੇ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਅਤੇ ਉਸ ਨੇ ਇਸ ਮੌਕੇ ਕਿਸੇ ਤਰ੍ਹਾਂ ਲੁਕ ਕੇ ਆਪਣੀ ਜਾਨ ਬਚਾਈ। ਉਸ ਨੇ ਦੱਿਸਆ ਕਿ ਉਕਤ ਮੁਲਜ਼ਮਾਂ ਦੇ ਸਾਥੀ ਨਾਲ ਉਸ ਦਾ ਕੁਝ ਸਮਾਂ ਪਹਿਲਾਂ ਆਪਸੀ ਝਗੜਾ ਹੋਇਆ ਸੀ। ਇਸੇ ਰੰਜਿਸ਼ ਦੇ ਚਲਦਿਆਂ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਦਿੱਤਾ।
ਜਗਰਾਓਂ 'ਚ 2 ਥਾਣੇਦਾਰਾਂ ਦਾ ਕਤਲ ਮਾਮਲਾ, ਕਾਤਲਾਂ ਨੂੰ ਸੂਬੇ 'ਚੋਂ ਫ਼ਰਾਰ ਕਰਵਾਉਣ ਲਈ ਮਦਦ ਕਰਨ ਵਾਲਾ ਗ੍ਰਿਫ਼ਤਾਰ
NEXT STORY