ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੀੜਤ ਪਰਿਵਾਰ ਨੇ ਦੱਸਿਆ ਕਿ ਦਿਲਪ੍ਰੀਤ ਐਕਟਿਵਾ 'ਤੇ ਸਵਾਰ ਹੋ ਕੇ ਆਪਣਾ ਅੱਠਵੀਂ ਜਮਾਤ ਦਾ ਆਖਰੀ ਪੇਪਰ ਦੇਣ ਸਕੂਲ ਜਾ ਰਿਹਾ ਸੀ। ਇਸੇ ਦੌਰਾਨ ਸੁਲਤਾਨਵਿੰਡ ਰੋਡ 'ਤੇ ਆਟੋ ਨਾਲ ਟੱਕਰ ਹੋਣ ਕਾਰਨ ਦਿਲਪ੍ਰੀਤ ਦੇ ਸਿਰ 'ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖਬਰ ਸੁਣ ਕੇ ਪੂਰੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਪਰਿਵਾਰਕ ਮੈਂਬਰਾਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਦੀ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾਵੇ ਤਾਂ ਜੋ ਦਿਲਪ੍ਰੀਤ ਦੇ ਦੋਸ਼ੀ ਨੂੰ ਬਣਦੀ ਸਜ਼ਾ ਮਿਲ ਸਕੇ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਫਰੀਦਕੋਟ 'ਚ ਕਬੱਡੀ ਟੂਰਨਾਮੈਂਟ ਦੌਰਾਨ ਚੱਲੀਆਂ ਗੋਲੀਆਂ, 24 ਸਾਲਾ ਮੁੰਡੇ ਦੀ ਮੌਤ
NEXT STORY