ਅੰਮ੍ਰਿਤਸਰ (ਸੁਮਿਤ ਖੰਨਾ) : ਕੋਰੋਨਾ ਲਾਗ ਦੇ ਚੱਲਦਿਆਂ ਪਿਛਲੇ ਦੋ ਹਫ਼ਤੇ ਤਾਲਾਬੰਦੀ ਦੌਰਾਨ ਅੰਮ੍ਰਿਤਸਰ ਪੂਰਨ ਤੌਰ 'ਤੇ ਬੰਦ ਰੱਖਿਆ ਗਿਆ ਸੀ ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਜੀ ਹਾਂ, ਕੱਲ੍ਹ ਤੋਂ ਲੱਗਣ ਵਾਲੇ ਤੀਜੇ ਵੀਕੈਂਡ ਤਾਲਾਬੰਦੀ ਦੌਰਾਨ ਹੁਣ ਅੰਮ੍ਰਿਤਸਰ 'ਚ ਵੀ ਸ਼ਨੀਵਾਰ ਸ਼ਾਮ 5 ਵਜੇਂ ਤੱਕ ਦੁਕਾਨਾਂ ਨੂੰ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ। ਇਸ ਸਬੰਧੀ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਡੀ.ਸੀ.ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਨੀਵਾਰ ਨੂੰ ਸ਼ਾਮ 5 ਵਜੇਂ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਜਦਕਿ ਬਾਅਦ 'ਚ ਸੋਮਵਾਰ ਸਵੇਰੇ 5 ਵਜੇਂ ਤੱਕ ਸਾਰਾ ਕੁਝ ਬੰਦ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਘਰ ਤੋਂ ਬਾਹਰ ਜਾਂਦੇ ਹੋ ਤਾਂ ਮਾਸਕ ਪਾ ਕੇ ਜਾਓ ਅਤੇ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖੋ ਤਾਂ ਜੋ ਕੋਰੋਨਾ ਲਾਗ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋਂ : ਨੌਜਵਾਨ ਨੇ ਘਰ ਦੇ ਸਾਹਮਣੇ ਖੁਦ ਨੂੰ ਮਾਰੀ ਗੋਲੀ, CCTV ਫੁਟੇਜ਼ ਆਈ ਸਾਹਮਣੇ
ਇਥੇ ਇਹ ਵੀ ਦੱਸ ਦੇਈਏ ਕਿ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ ਦੀ ਵੱਧਦੀ ਗਿਣਤੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਹਰਕਤ 'ਚ ਆਉਂਦਿਆਂ ਜ਼ਿਲ੍ਹੇ ਦੀ ਮੰਡੀ ਗਿੱਦੜਬਾਹਾ ਨੂੰ ਚਾਰ ਦਿਨਾਂ ਲਈ ਮੁਕੰਮਲ ਤੌਰ 'ਤੇ ਬੰਦ ਕਰਨ ਦਾ ਵੱਡਾ ਫ਼ੈਸਲਾ ਕੀਤਾ ਹੈ, ਕਿਉਂਕਿ ਗਿੱਦੜਬਾਹਾ ਵਿਖੇ ਇਕੋਂ ਪਰਿਵਾਰ ਦੇ 8 ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸਨੂੰ ਲੈ ਕੇ ਇਲਾਕਾ ਨਿਵਾਸੀਆਂ 'ਚ ਡਰ ਅਤੇ ਸਹਿਮ ਦਾ ਮਾਹੌਲ ਹੈ। ਉਥੇ ਹੀ ਡਿਪਟੀ ਕਮਿਸ਼ਨਰ ਐੱਮ. ਕੇ, ਅਰਾਵਿੰਦ ਕੁਮਾਰ ਦੇ ਹੁਕਮਾਂ ਤਹਿਤ ਗਿੱਦੜਬਾਹਾ ਨੂੰ 26 ਜੂਨ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 30 ਜੂਨ ਸਵੇਰੇ 5 ਵਜੇ ਤੱਕ ਸੰਪੂਰਨ ਲਾਕਡਾਊਨ ਰਹੇਗਾ।
ਇਹ ਵੀ ਪੜ੍ਹੋਂ : 24 ਘੰਟਿਆਂ 'ਚ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ, ਹੋਏ 11 ਕਤਲ
ਅੰਤਰ ਜ਼ਿਲ੍ਹਾ ਖੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਦੇਵੇਗੀ ਪੰਜਾਬ ਸਰਕਾਰ
NEXT STORY