ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਸਹੁਰਿਆ ਤੋਂ ਦੁੱਖੀ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਭੰਡਾਰੀ ਪੁੱਲ 'ਤੇ ਬੈਠੀ ਮੌਤ ਮੰਗ ਰਹੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਅਜਨਾਲਾ ਦੀ ਰਹਿਣ ਵਾਲੀ ਪੀੜਤ ਮਹਿਲਾ ਅਮਨਦੀਪ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਸਹੁਰਾ ਪਰਿਵਾਰ ਉਸ 'ਤੇ ਤਲਾਕ ਲਈ ਦਬਾਅ ਬਣਾ ਰਿਹਾ ਹੈ ਤੇ ਅਜਿਹਾ ਨਾ ਕਰਨ 'ਤੇ ਉਸ ਨਾਲ ਕੁੱਟਮਾਰ ਕਰ ਤਸ਼ੱਦਦ ਕੀਤਾ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਨੇ ਪੁਲਸ ਨੂੰ ਵੀ ਕਈ ਵਾਰ ਸ਼ਿਕਾਇਤ ਕੀਤੀ ਪਰ ਉਨ੍ਹਾਂ ਨੇ ਵੀ ਉਸ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ, ਜਿਸ ਕਰਕੇ ਉਸ ਨੇ ਭੰਡਾਰੀ ਪੁੱਲ ਤੇ ਆਪਣੇ ਸਹੁਰਿਆਂ ਖਿਲਾਫ ਮੋਰਚਾ ਖੋਲ੍ਹ ਦਿੱਤਾ। ਅਮਨਦੀਪ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਸ ਨੂੰ ਪਰਿਵਾਰ ਸਮੇਤ ਮਰਨ ਦੀ ਆਗਿਆ ਦਿੱਤੀ ਜਾਵੇਗੀ।
ਫਿਲਹਾਲ ਪੁਲਸ ਨੇ ਮਹਿਲਾ ਨੂੰ ਸਮਝਾ-ਬੁਝਾ ਕੇ ਸਥਿਤੀ ਨੂੰ ਕਾਬੂ ਕਰ ਲਿਆ ਹੈ ਤੇ ਦੋਹਾਂ ਧਿਰਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਪੁਲਸ ਦਾ ਕਹਿਣਾ ਹੈ ਕਿ ਦੋਹਾਂ ਧਿਰਾਂ ਦੀ ਗੱਲਬਾਤ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਬਾਬਾ ਸੋਢਲ ਦੇ ਮੇਲੇ ਨੂੰ ਲੈ ਕੇ ਜਲੰਧਰ 'ਚ ਲੱਗੀਆਂ ਰੋਣਕਾਂ, ਤਸਵੀਰਾਂ 'ਚ ਦੇਖੋ ਅਲੌਕਿਕ ਨਜ਼ਾਰਾ
NEXT STORY