ਅੰਮ੍ਰਿਤਸਰ : ਬਾਰੂਦਾਂ ਦੇ ਢੇਰ 'ਤੇ ਖੜ੍ਹੀ ਦੁਨੀਆ 'ਚ ਬਰਤਾਨਵੀ ਸਰਕਾਰ ਵੱਲੋਂ ਪਹਿਲੀ ਸੰਸਾਰ ਜੰਗ 'ਚ ਭਾਰਤ ਦੇ ਫੌਜੀਆਂ ਨੂੰ ਸ਼ਾਮਲ ਕੀਤਾ ਗਿਆ। ਇਸ ਜੰਗ ਵਿਚ 13 ਲੱਖ ਭਾਰਤੀ ਫੌਜੀਆਂ ਨੇ ਹਿੱਸਾ ਲਿਆ। ਇਸ ਤੋਂ ਵੱਡਾ ਉਨ੍ਹਾਂ ਪਰਿਵਾਰਾਂ ਲਈ ਜ਼ਖ਼ਮ ਕੀ ਹੋਵੇਗਾ ਕਿ 74000 ਫੌਜੀ ਵਾਪਸ ਨਹੀਂ ਆਏ। ਪਹਿਲੀ ਆਲਮੀ ਜੰਗ (1914-1918) ਲਈ ਪੰਜਾਬੀ ਜੰਗੀ ਸਮਾਨ ਬਣ ਕੇ ਉਭਰੇ। ਇਹ ਫੌਜੀ ਅਨਪੜ੍ਹ ਸਨ, ਘੱਟ ਪੜ੍ਹੇ-ਲਿਖੇ, ਗਰੀਬ ਅਤੇ ਹਾਸ਼ੀਏ 'ਤੇ ਧੱਕੇ ਬੰਦੇ ਸਨ। ਪੰਜਾਬ ਤੋਂ ਇਲਾਵਾ ਬਰਤਾਨਵੀ ਫੌਜ 'ਚ ਸ਼ਾਮਲ ਹੋਣ ਵਾਲੇ ਨੇਪਾਲ, ਉੱਤਰ ਪੱਛਮੀ ਫਰੰਟੀਅਰ ਅਤੇ ਸਾਂਝਾ ਪ੍ਰੋਵੀਨੈਂਸ ਦਾ ਖਿੱਤਾ ਸੀ। ਪੰਜਾਬ ਦਾ ਬਰਤਾਨਵੀ ਫੌਜ 'ਚ ਸ਼ਾਮਲ ਹੋਣ ਦਾ ਹਵਾਲਾ ਖੁਸ਼ੀ ਅਤੇ ਦੁੱਖ ਦੋਵੇਂ ਰੂਪ 'ਚ ਲੋਕ ਧਾਰਾ 'ਚ ਵੀ ਮਿਲਦਾ ਹੈ।
ਇੱਥੇ ਪਾਵੇਂ ਟੁੱਟੇ ਛਿੱਤਰ ਉੱਥੇ ਮਿਲਦੇ ਬੂਟ
ਇੱਥੇ ਖਾਵੇ ਰੁੱਖੀ ਮਿਸੀ, ਉੱਥੇ ਖਾਵੇਂ ਫਰੂਟ
ਭਰਤੀ ਹੋਜਾ ਵੇ ਬਾਹਰ ਖੜ੍ਹੇ ਰੰਗਰੂਟ
ਜਾਂ ਇਹ ਬੋਲੀ ਵੀ ਬਹੁਤ ਮਸ਼ਹੂਰ ਸੀ।
ਜਰਮਨ ਅਤੇ ਇੰਗਲੈਂਡ ਵਿਚਲੀ ਬਸਰੇ ਦੀ ਥਾਂ 'ਤੇ ਸਭ ਤੋਂ ਲੰਮੀ ਅਤੇ ਲਹੂ ਲੁਹਾਨ ਜੰਗ ਹੋਈ ਸੀ। ਲਾਮ ਫ੍ਰੈਂਚ ਦਾ ਸ਼ਬਦ ਹੈ ਜੋ ਉਰਦੂ 'ਚ ਆਇਆ। ਇਸ ਦਾ ਅਰਥ ਜੰਗ ਹੁੰਦਾ ਹੈ। ਇੱਥੋਂ ਪੰਜਾਬ ਦੇ ਲੋਕਾਂ ਦਾ ਸੁਭਾਅ ਵੀ ਸਮਝ ਆਉਂਦਾ ਹੈ। ਲੜਾਕੂ ਸੁਭਾਅ, ਆਰਥਿਕਤਾ ਹਰ ਅਜਿਹੇ ਅਧਾਰ ਪੰਜਾਬ ਦੀ ਸਰਜ਼ਮੀਨ 'ਤੇ ਸਨ। ਪਹਿਲੀ ਸੰਸਾਰ ਜੰਗ ਨੇ ਪੰਜਾਬ ਦੀ ਆਰਥਿਕਤਾ ਦਾ ਲੱਕ ਵੀ ਬੁਰੀ ਤਰ੍ਹਾਂ ਤੋੜਿਆ ਸੀ। ਇਨ੍ਹਾਂ ਸਭ ਦੇ ਬਾਵਜੂਦ ਪੰਜਾਬ ਬਰਤਾਨੀਆਂ ਲਈ ਫੌਜੀ ਤਾਕਤ ਦਾ ਮਜ਼ਬੂਤ ਅਧਾਰ ਰਿਹਾ ਹੈ। ਇਸ ਨਾਲ ਇਹ ਵੀ ਧਿਆਨ ਰੱਖਿਆ ਜਾਵੇ ਕਿ ਪੰਜਾਬ ਆਜ਼ਾਦੀ ਲਈ ਸੰਘਰਸ਼ ਕਰਦਿਆਂ ਬਰਤਾਨੀਆਂ ਲਈ ਵੱਡੀ ਚਣੌਤੀ ਵੀ ਸਦਾ ਰਿਹਾ ਹੈ। ਪੰਜਾਬ ਦੇ ਬੰਦਿਆਂ ਦਾ ਬਰਤਾਨਵੀ ਫੌਜ 'ਚ ਕੀ ਅਧਾਰ ਸੀ ਇਸ ਦਾ ਅਹਿਸਾਸ ਇਸ ਤੋਂ ਵੀ ਸਮਝ ਸਕਦੇ ਹਾਂ ਕਿ ਚਕਵਾਲ ਪੰਜਾਬ ਤੋਂ 26 ਸਾਲਾ ਖੁਦਾਦ ਖ਼ਾਨ (20 ਅਕਤੂਬਰ 1888-8 ਮਾਰਚ 1971) ਨੂੰ ਪਹਿਲੀ ਸੰਸਾਰ ਜੰਗ 'ਚ ਵਿਕਟੋਰੀਆ ਕ੍ਰੋਸ ਨਾਲ ਨਵਾਜਿਆ ਗਿਆ ਸੀ। ਖੁਦਾਦ ਖ਼ਾਨ ਨੂੰ 31 ਅਕਤੂਬਰ 1914 ਨੂੰ ਹੈਲੇਬੇਕੇ ਬੈਲਜੀਅਮ 'ਚ ਜੰਗ ਦੌਰਾਨ ਬਹਾਦਰੀ ਲਈ ਇਹ ਇਨਾਮ ਮਿਲਿਆ ਸੀ। ਪੰਜਾਬ ਦੀ ਬਰਤਾਨਵੀ ਫੌਜ 'ਚ ਸ਼ਮੂਲੀਅਤ ਨੂੰ ਇਸ ਤੋਂ ਵੀ ਸਮਝ ਸਕਦੇ ਹਾਂ ਕਿ 1916 'ਚ (ਹਵਾਲਾ ਸਰ ਮਾਈਕਲ ਓਡਵਾਇਰ, ਇੰਡੀਆ ਐੱਸ. ਆਈ. ਨਿਊ ਇਟ, 1884-1925 ) 192000 ਭਰਤੀਆਂ 'ਚੋਂ 110000 ਭਰਤੀ ਇਕੱਲੇ ਪੰਜਾਬ ਤੋਂ ਸੀ।
ਹਥਿਆਰ ਜਮ੍ਹਾਂ ਕਰਾਉਣ 'ਚ ਪੰਜਾਬ ਦਾ 'ਮੋਹਾਲੀ' ਸ਼ਹਿਰ ਸਭ ਤੋਂ ਅੱਗੇ
NEXT STORY