ਅੰਮ੍ਰਿਤਸਰ, ਤਰਨਤਾਰਨ (ਸੁਮਿਤ ਖੰਨਾ) : ਦੁਬਈ 'ਚ ਜਾਨ ਗੁਆ ਚੁੱਕੇ ਤਰਨਤਾਰਨ ਦੇ ਕਸਬਾ ਪੱਟੀ ਦੇ ਵਿਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਮ੍ਰਿਤਕ ਦੇ ਦੇਹ ਸ਼ੁੱਕਰਵਾਰ ਸ਼ਾਮ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ.ਐੱਸ.ਪੀ. ਓਬਰਾਏ ਦੇ ਯਤਨਾਂ ਸਦਕਾ ਭਾਰਤ ਪਹੁੰਚੀ।
ਜਾਣਕਾਰੀ ਮੁਤਾਬਕ ਵਿਕਰਮਜੀਤ ਸਿੰਘ ਨਵੰਬਰ 2018 'ਚ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ 'ਚ ਸਮੋਈ ਦੁਬਈ ਗਿਆ ਸੀ ਪਰ 26 ਜਨਵਰੀ ਨੂੰ ਅਚਾਨਕ ਉਸ ਦੇ ਦਿਲ ਦੀ ਧੜਕਣ ਬੰਦ ਹੋਣ ਨਾਲ ਮੌਤ ਹੋ ਗਈ। ਇਸ ਸਬੰਧੀ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ 'ਤੇ ਤਾਂ ਦੁੱਖਾਂ ਦਾ ਪਹਾੜ ਟੁੱਟ ਗਿਆ। ਉਨ੍ਹਾਂ ਨੇ ਆਪਣੀ ਆਰਥਿਕ ਹਾਲਤ ਦਾ ਵਾਸਤਾ ਪਾਉਂਦਿਆਂ ਆਪਣੇ ਜ਼ਿਲੇ ਅੰਦਰ ਕੰਮ ਕਰਦੀ ਸਰਬੱਤ ਦਾ ਭਲਾ ਟਰੱਸਟ ਦੀ ਟੀਮ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਧੁੰਨਾ ਰਾਹੀਂ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸਪੰਰਕ ਕਰਕੇ ਵਿਕਰਮਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ। ਜਿਸ 'ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ 'ਚ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਵਤਨ ਭੇਜਿਆ।
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੇੜੇ ਰਿਹਾਇਸ਼ ਤੇ ਲੰਗਰ ਮੁਹੱਈਆ ਕਰਵਾਏਗੀ SGPC
NEXT STORY