ਅੰਮ੍ਰਿਤਸਰ : ਅੰਮ੍ਰਿਤਸਰ 'ਚ ਨਸ਼ੇ ਦਾ ਟੀਕਾ ਲਗਾਉਣ ਕਾਰਨ ਇਕ ਵਿਧਵਾ ਮਾਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸ਼ਮਸ਼ੇਰ ਸਿੰਘ (22) ਪੁੱਤਰ ਪੰਜਾਬ ਸਿੰਘ ਵਾਸੀ ਪਿੰਡ ਮੋਦੇ ਜ਼ਿਲਾ ਅੰਮ੍ਰਿਤਸਰ ਬੱਸ ਡਰਾਈਵਰੀ ਦਾ ਕੰਮ ਕਰਦਾ ਸੀ । ਪਿੰਡ ਭਿੰਡੀਆਂ ਔਲਖਾਂ ਵਿਖੇ ਰਾਤ ਨੂੰ ਉਸ ਨੇ ਬੱਸ ਰੋਕੀ ਜਿਥੇ ਸੁੰਨਸਾਨ ਥਾਂ 'ਤੇ ਉਸ ਨੇ ਆਪਣੇ ਅਣਪਛਾਤੇ ਸਾਥੀਆਂ ਨਾਲ ਨਸ਼ੇ ਦਾ ਟੀਕਾ ਲਗਾਇਆ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੱਧੀ ਰਾਤ ਨੂੰ ਮੁੰਡੇ ਕੱਟਦੇ ਸੀ ਕੇਬਲ ਤਾਰਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ
NEXT STORY