ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ 'ਚ ਫੜ੍ਹ ਕੇ ਪੰਜਾਬ 'ਚੋਂ ਨਸ਼ਾ ਖਤਮ ਕਰਨ ਸਹੁੰ ਖਾਧੀ ਸੀ ਪਰ ਦੋ ਸਾਲ ਬੀਤ ਜਾਣ ਦੇ ਬਾਅਦ ਵੀ ਸਹੁੰ ਪੂਰੀ ਨਹੀਂ ਹੋਈ। ਰੋਜ਼ਾਨਾਂ ਕਈ ਨੌਜਵਾਨ ਨਸ਼ੇ ਦੀ ਲਪੇਟ 'ਚ ਆ ਕੇ ਮੌਤ ਦੇ ਮੂੰਹ 'ਚ ਜਾ ਰਹੇ ਹਨ। ਆਲਮ ਇਹ ਹੈ ਕਿ ਗੁਰੂ ਨਗਰੀ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ 'ਚ ਪਿਛਲੇ ਦੋ ਮਹੀਨਿਆਂ 'ਚ 8 ਤੋਂ 10 ਲੋਕਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ ਜਦਕਿ ਪੁਲਸ ਨਸ਼ਾ ਵੇਚਣ ਵਾਲਿਆਂ ਨੂੰ ਫੜ੍ਹਨ 'ਚ ਨਾਕਾਮ ਰਹੀ ਹੈ। ਇਸ ਦੇ ਚੱਲਦਿਆਂ ਇਕ ਸਿੱਖ ਸੰਸਥਾ 'ਸਿਰ ਲੱਥ ਖਾਲਸਾ' ਨੇ ਇਸ ਇਤਿਹਾਸਕ ਇਲਾਕੇ 'ਚੋਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਮੁਤਾਬਕ ਸਿੱਖਾਂ ਦੀ ਇਕ ਵਿਸ਼ੇਸ਼ ਟੀਮ ਤਿਆਰ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਕਿ ਇਕ ਸਾਬਕਾ ਪੁਲਸ ਕਰਮਚਾਰੀ ਦਾ ਮੁੰਡਾ ਇਸ ਇਲਾਕੇ 'ਚ ਚਿੱਟਾ ਵੇਚਦਾ ਹੈ ਤੇ ਅੱਜ ਉਹ ਫਿਰ ਨਸ਼ਾ ਵੇਚਣ ਲਈ ਆ ਰਿਹਾ ਹੈ। ਇਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਨੇ ਉਕਤ ਨੌਜਵਾਨ ਨੂੰ ਚਿੱਟੇ ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੋਸ਼ੀ ਨੂੰ ਪੁਲਸ ਹਵਾਲੇ ਕਰ ਦਿੱਤਾ।
ਜਦੋਂ ਲਾਲਾ ਜੀ ਨੇ ਦਿੱਤੇ ਅਕਾਲੀਆਂ ਨੂੰ ਸਖਤ ਆਦੇਸ਼!
NEXT STORY