ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਵਿਚ ਇਕ ਨੌਜਵਾਨ ਵੱਲੋਂ ਨਸ਼ੇ ਦੀ ਹਾਲਤ 'ਚ ਆਪਣੇ ਦੋਸਤ ਅੰਮ੍ਰਿਤਪਾਲ ਦੇ ਘਰ ਜਾ ਕੇ ਉਸ 'ਤੇ ਅਤੇ ਉਸ ਦੀ ਪਤਨੀ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹੱਥੋਪਾਈ 'ਚ ਅੰਮ੍ਰਿਤਪਾਲ ਦੀ ਪਤਨੀ ਦਾ ਗਰਭਪਾਤ ਹੋ ਗਿਆ। ਪੀੜਤਾ ਦਾ ਦੋਸ਼ ਹੈ ਕਿ ਉਸ ਦਾ ਪਤੀ ਅੰਮ੍ਰਿਤਪਾਲ ਜੋ ਪਹਿਲਾਂ ਨਸ਼ੇ ਦਾ ਆਦੀ ਸੀ, ਹੁਣ ਨਸ਼ੇ ਤਿਆਗ ਚੁੱਕਾ ਹੈ, ਜਿਸ ਤੋਂ ਖਫਾ ਹੋਏ ਉਸ ਦੇ ਦੋਸਤ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਦੋਸ਼ੀ ਦੀ ਭੈਣ ਨੇ ਵੀ ਪੂਰਾ ਸਾਥ ਦਿੱਤਾ। ਇਹ ਸਾਰੀ ਘਟਨਾ ਘਰ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ। ਉਥੇ ਹੀ ਪੀੜਤ ਪਰਿਵਾਰ ਨੇ ਪੁਲਸ 'ਤੇ ਵੀ ਪੱਖਪਾਤ ਕਰਨ ਦਾ ਦੋਸ਼ ਲਾਇਆ ਹੈ।
ਦੂਜੇ ਪਾਸੇ ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਅਤੇ ਪੀੜਤਾ ਦੇ ਬਿਆਨਾਂ 'ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਬਿਨਾਂ ਸ਼ੱਕ ਪੁਲਸ ਵਲੋਂ ਹਮਲਾਵਰਾਂ ਖਿਲਾਫ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਪਰ ਇਸ ਝਗੜੇ 'ਚ ਇਕ ਜਿੰਦਗੀ ਦੁਨੀਆ 'ਚ ਆਉਣ ਤੋਂ ਪਹਿਲਾਂ ਹੀ ਇਸ ਦੁਨੀਆ ਤੋਂ ਰੁਖਸਤ ਹੋ ਗਈ।
ਹਲਵਾਈਆਂ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਬਰਾਮਦ
NEXT STORY