ਅੰਮ੍ਰਿਤਸਰ (ਮਾਂਗਟ)-ਥਾਣਾ ਜੰਡਿਆਲਾ ਗੁਰੂ ਵਿਖੇ ਨਵੇਂ ਆਏ ਐੱਸ. ਐੱਚ. ਓ. ਰਣਧੀਰ ਸਿੰਘ ਨੇ ਥਾਣਾ ਜੰਡਿਆਲਾ ਗੁਰੂ ਦਾ ਚਾਰਜ ਸੰਭਾਲਣ ਉਪਰੰਤ ਪਹਿਲੀ ਪ੍ਰੈੱਸ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਆਖਿਆ ਕਿ ਜੰਡਿਆਲਾ ਗੁਰੂ ਦੇ ਸਮੁੱਚੇ ਇਲਾਕੇ ਵਿਚ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਵੀ ਨੱਥ ਪਾਈ ਜਾਵੇਗੀ। ਉਨ੍ਹਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਸਮੱਗਲਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣਾ ਕਾਰੋਬਰ ਬੰਦ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋ ਜਾਣ। ਉਨ੍ਹਾਂ ਕਿਹਾ ਕਿ ਥਾਣਾ ਜੰਡਿਆਲਾ ਗੁਰੂ ਅਧੀਨ ਆਉਂਦੇ ਸ਼ਹਿਰ ਜੰਡਿਆਲਾ ਗੁਰੂ ਤੇ ਤਮਾਮ ਪਿੰਡਾਂ ਵਿਚ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਦੀ ਹਦਾਇਤਾਂ 'ਤੇ ਵਿਸ਼ੇਸ਼ ਮੁਹਿੰਮ ਜਾਰੀ ਰਹੇਗੀ। ਐੱਸ. ਐੱਚ. ਓ. ਰਣਧੀਰ ਸਿੰਘ ਨੇ ਨਸ਼ਾ ਕਰਨ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਜੁੱਟ ਜਾਣ। ਇਸ ਤੋਂ ਇਲਾਵਾ ਸ਼ਹਿਰ ਜੰਡਿਆਲਾ ਗੁਰੂ ਦੀ ਆਵਾਜਾਈ ਦੀ ਗੰਭੀਰ ਸੱਮਸਿਆ ਬਾਰੇ ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਚੇਤਾਵਨੀ ਭਰੀ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਹੀ ਸੀਮਤ ਰੱਖਣ ਤਾਂ ਜੋ ਸ਼ਹਿਰ ਦੀ ਆਵਾਜਾਈ ਵਿਚ ਕਿਸੇ ਤਰ੍ਹਾਂ ਦਾ ਵਿਘਨ ਨਾ ਪਵੇ।
12 ...ਵਾਇਰਲ ਫੀਵਰ ਦੀ ਲਪੇਟ ’ਚ ਜ਼ਿਆਦਾਤਰ ਬੱਚੇ ਆਉਂਦੇ ਹਨ : ਡਾ. ਗਰੋਵਰ
NEXT STORY