ਅੰਮ੍ਰਿਤਸਰ (ਦਲਜੀਤ ਸ਼ਰਮਾ)-ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਹੈਲਥ ਸੈਂਟਰਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਫੈਸਲੇ ਦਾ ਸਿਹਤ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਹੈ। ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਅੱਜ ਦਰਜਨ ਤੋਂ ਵਧੇਰੇ ਜਥੇਬੰਦੀਆਂ ਦੇ ਆਗੂਆਂ ਨੇ ਸਿਵਲ ਸਰਜਨ ਦਫਤਰ ਵਿਖੇ ਭਾਰੀ ਇਕੱਠ ਕਰ ਕੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਜਥੇਬੰਦੀਆਂ ਨੇ ਸਰਕਾਰ ਵੱਲੋਂ ਜਾਰੀ ਇਸ਼ਤਿਹਾਰ ਦੀਆਂ ਕਾਪੀਆਂ ਵੀ ਸਾਡ਼ੀਆਂ। ®ਇਸ ਮੌਕੇ ਸੰਬੋਧਨ ਕਰਦਿਆਂ ਬਾਬਾ ਸ਼ਮਸ਼ੇਰ ਸਿੰਘ, ਬਾਬਾ ਮਲਕੀਤ ਸਿੰਘ ਭੱਟੀ, ਗੁਰਦੇਵ ਸਿੰਘ ਢਿੱਲੋਂ, ਤ੍ਰਿਪਤਾ ਕੁਮਾਰੀ, ਨਰਿੰਦਰ ਸਿੰਘ, ਬਲਦੇਵ ਸਿੰਘ ਝੰਡੇਰ, ਕਸ਼ਮੀਰ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਰਕਾਰੀ ਸੰਸਥਾਵਾਂ ਨੂੰ ਨਿੱਜੀ ਹੱਥਾਂ ਵਿਚ ਦੇਣਾ ਸਰਕਾਰ ਦਾ ਲੋਕ ਵਿਰੋਧੀ ਫੈਸਲਾ ਹੈ। ਸਰਕਾਰੀ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਹੁਣ ਵਧੀਆ ਅਤੇ ਮੁਫਤ ਸੁਵਿਧਾਵਾਂ ਮਿਲ ਰਹੀਆਂ ਹਨ ਪਰ ਨਿੱਜੀ ਹੱਥਾਂ ਵਿਚ ਜਾਣ ਨਾਲ ਸਾਰਾ ਕੰਟਰੋਲ ਪ੍ਰਾਈਵੇਟ ਅਦਾਰਿਆਂ ਦਾ ਹੋ ਜਾਵੇਗਾ ਅਤੇ ਉਹ ਆਪਣੀ ਮਨਮਰਜ਼ੀ ਅਨੁਸਾਰ ਹੀ ਮਰੀਜ਼ਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਪੈਸੇ ਲੈਣਗੇ। ਸਰਕਾਰ ਦੇ ਇਸ ਫੈਸਲੇੇ ਖਿਲਾਫ ਸਿਹਤ ਵਿਭਾਗ ਦੀਆਂ ਸਮੁੱਚੀਆਂ ਜਥੇਬੰਦੀਆਂ ਇਕਮੁੱਠ ਹੋ ਗਈਆਂ ਹਨ ਅਤੇ ਐਲਾਨ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਨਾ ਬਦਲਿਆ ਤਾਂ ਜਥੇਬੰਦੀਆਂ ਹੋਰ ਤਿੱਖਾ ਸੰਘਰਸ਼ ਕਰਨ ਨੂੰ ਮਜਬੂਰ ਹੋਣਗੀਆਂ। ਇਸ ਧਰਨੇ ਵਿਚ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਯੂਨੀਅਨ, ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ, ਮੈਡੀਕਲ ਲੈਬਾਰਟਰੀ ਟੈਕਸ਼ੀਅਨ ਐਸੋਸੀਏਸ਼ਨ, ਦਰਜਾ ਚਾਰ ਯੂਨੀਅਨ, ਪੈਰਾਮੈਡੀਕਲ ਤਾਲਮੇਲ ਕਮੇਟੀ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਆਦਿ ਨੇ ਸ਼ਮੂਲੀਅਤ ਕੀਤੀ। ਹੋਰਨਾਂ ਤੋਂ ਇਲਾਵਾ ਪ੍ਰਭਜੀਤ ਸਿੰਘ, ਜਗੀਰ ਕੌਰ, ਸੂਰਜ ਕੁਮਾਰ, ਪਲਵਿੰਦਰ ਸਿੰਘ, ਰਾਜਬੀਰ ਸਿੰਘ, ਹਰਦੀਪ ਸਿੰਘ, ਅਸ਼ੋਕ ਸ਼ਰਮਾ, ਜਗੀਰ ਕੌਰ, ਸੁਰਿੰਦਰ ਸਿੰਘ, ਸਤਪਾਲ ਸਿੰਘ, ਸੁਖਦੇਵ ਸਿੰਘ, ਆਰ. ਕੇ. ਦੇਵਗਨ, ਹਰਦੇਵ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਹਰਵਿੰਦਰ ਸਿੰਘ ਬੱਲ, ਗੁਰਵਿੰਦਰ ਸਿੰਘ, ਨਛੱਤਰ ਸਿੰਘ, ਅਮਨਦੀਪ ਕੌਰ, ਆਸ਼ਾ ਕੁਮਾਰੀ, ਜਸਵਿੰਦਰ ਕੌਰ ਆਦਿ ਮੌਜੂਦ ਸਨ।
ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
NEXT STORY