ਅੰਮ੍ਰਿਤਸਰ (ਕੈਪਟਨ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਵੱਡੇ ਭਰਾ ਭਾਈ ਅਜੀਤ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਚੇਚੇ ਤੌਰ ’ਤੇ ਪੁੱਜ ਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ, ਐੱਨ. ਆਰ. ਆਈ. ਮਹਿੰਦਰਪਾਲ ਸਿੰਘ ਬੱਲ, ਸੰਤ ਈਸ਼ਵਰਾ ਆਨੰਦ ਉਦਾਸੀਨ, ਸੰਤ ਗੁਰਦੀਪ ਸਿੰਘ ਖੁਜਾਲਾ, ਬੀਬੀ ਜਸਪ੍ਰੀਤ ਕੌਰ ਮਾਹਲਪੁਰ, ਨਿਰਭੈਲ ਸਿੰਘ ਭਰਾ ਭਾਈ ਹਰਜਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਮਾਨੋਚਾਹਲ ਸਪੁੱਤਰ ਬਾਬਾ ਗੁਰਬਚਨ ਸਿੰਘ ਮਾਨੋਚਾਹਲ, ਐੱਸ. ਜੀ. ਪੀ. ਸੀ. ਮੈਂਬਰ ਜਗਤਾਰ ਸਿੰਘ ਰੋਡੇ, ਭਾਈ ਗੁਰਦਿਆਲ ਸਿੰਘ ਲੰਗੇਆਣਾ, ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਚੇਅਰਮੈਨ ਲਖਵਿੰਦਰ ਸਿੰਘ ਖਾਲਸਾ, ਗੁਰਲਾਲ ਸਿੰਘ ਲਾਲੀ ਸਾਬਕਾ ਬਲਾਕ ਸੰਮਤੀ ਮੈਂਬਰ, ਸਰਪੰਚ ਕਸ਼ਮੀਰ ਸਿੰਘ, ਸਰਪੰਚ ਹਰਜਿੰਦਰ ਸਿੰਘ ਜੱਜ, ਸਵਰਨ ਸਿੰਘ ਰਾਮਦੀਵਾਲੀ, ਹਰਸ਼ਦੀਪ ਸਿੰਘ ਰੰਧਾਵਾ, ਜਥੇ. ਮੰਗਲ ਸਿੰਘ ਬਟਾਲਾ, ਬਿਕਰਮ ਸਿੰਘ ਆਦਿ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।
ਕਾਂਗਰਸ ਡੰਡੇ ਦੇ ਜ਼ੋਰ ਨਾਲ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਐ : ਤਲਬੀਰ ਗਿੱਲ
NEXT STORY