ਅੰਮ੍ਰਿਤਸਰ (ਹਰਜੀਪ੍ਰੀਤ, ਦਿਨੇਸ਼)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੈਂਕਡ਼ੇ ਵਰਕਰਾਂ ਵੱਲੋਂ ਦਾਊਦ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਅਤੇੇ ਉਨ੍ਹਾਂ ਨੂੰ ਮਿਲ ਰਹੀ ਸਿਆਸੀ ਸਰਪ੍ਰਸਤੀ ਖਿਲਾਫ ਅੱਜ ਦੂਸਰੇ ਦਿਨ ਕਸਬਾ ਬੁਟਾਰੀ, ਭਿੰਡਰ, ਮੱਦ, ਰਈਆ, ਕਲੇਰ ਘੁਮਾਣ, ਧਿਆਨਪੁਰ ਆਦਿ ਪਿੰਡਾਂ ਵਿਚ ਝੰਡਾ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਸਰਵਸਾਥੀ ਅਮਰੀਕ ਸਿੰਘ ਦਾਊਦ ਅਤੇ ਗੁਰਮੇਜ ਸਿੰਘ ਤਿੰਮੋਵਾਲ ਆਦਿ ਆਗੂਆਂ ਨੇ ਕੀਤੀ। ਆਰੰਭਤਾ ਵੇਲੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਦੱਸਿਆ ਕਿ 29 ਦਸੰਬਰ ਨੂੰ ਹਾਕਮ ਧਿਰ ਦੇ ਲੋਕਾਂ ਵੱਲੋਂ ਸਾਡੇ ’ਤੇ ਪਿੰਡ ਦਾਊਦ ਵਿਚ ਜਾਨਲੇਵਾ ਹਮਲਾ ਕੀਤਾ ਅਤੇ ਗੋਲੀਆਂ ਲੱਗਣ ਕਾਰਨ ਮੇਰਾ ਲਡ਼ਕਾ ਕਿਰਨਜੀਤ ਸਿੰਘ, ਸੁਖਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ ਅਤੇ ਪੁਲਸ ਵੱਲੋਂ ਸੰਗੀਨ ਧਾਰਾਵਾਂ ਤਹਿਤ ਪਰਚਾ ਦਰਜ ਕਰਨ ਉਪਰੰਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਹਲਕਾ ਵਿਧਾਇਕ ਨੂੰ ਪਾਰਟੀ ਵਫਦ ਵੱਲੋਂ ਜਾਣੂ ਕਰਵਾਉਣ ਅਤੇ ਵਿਧਾਇਕ ਵੱਲੋਂ ਦੋਸ਼ੀਆਂ ਦੀ ਮਦਦ ਨਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਵਿਧਾਇਕ ਵੱਲੋਂ ਗੋਲੀਆਂ ਮਾਰਨ ਵਾਲੇ ਦੋਸ਼ੀਆਂ ਦੀ ਸ਼ਰੇਆਮ ਮਦਦ ਕੀਤਾ ਜਾ ਰਹੀ ਹੈ, ਜੋ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਪੁਲਸ ਅਤੇ ਹਲਕਾ ਵਿਧਾਇਕ ਖਿਲਾਫ ਪ੍ਰਾਂਤਿਕ ਪੱਧਰ ’ਤੇ ਸੰਘਰਸ਼ ਆਰੰਭਿਆ ਜਾਵੇਗਾ। 18 ਮਾਰਚ ਤੋਂ ਥਾਣਾ ਮਹਿਤਾ ਸਾਹਮਣੇ ਧਰਨਾ ਸ਼ੁਰੂ ਕੀਤਾ ਜਾਵੇਗਾ ਜੋ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਜਾਰੀ ਰਹੇਗਾ। ਇਸ ਮੌਕੇ ਹਰਪ੍ਰੀਤ ਸਿੰਘ ਬੁਟਾਰੀ, ਗੁਰਨਾਮ ਸਿੰਘ ਭਿੰਡਰ, ਨਿਰਮਲ ਸਿੰਘ ਛੱਜਲਵੱਡੀ, ਬਲਵਿੰਦਰ ਸਿੰਘ, ਕਮਲ ਸ਼ਰਮਾ ਮੱਦ, ਮਲਕੀਤ ਸਿੰਘ ਜੱਬੋਵਾਲ, ਸਵਿੰਦਰ ਸਿੰਘ, ਅਮਰਜੀਤ ਸਿੰਘ ਚੌਹਾਨ, ਮਨਜੀਤ ਸਿੰਘ ਗਹਿਰੀ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਦਲਬੀਰ ਸਿੰਘ ਨੇ ਆਈ. ਜੀ. ਬਾਰਡਰ ਰੇਂਜ ਤੋਂ ਕੀਤੀ ਇਨਸਾਫ ਦੀ ਮੰਗ
NEXT STORY