ਅੰਮ੍ਰਿਤਸਰ (ਵਰਿੰਦਰ)-ਮੰਦਹਾਲੀ ਦੇ ਦੌਰ ’ਚ ਗੁਜ਼ਰ ਰਹੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਵਿਧਾਨ ਸਭਾ ’ਚ ਉਠਾਉਣਾਂ ਚਾਹੀਦਾ ਸੀ ਪਰ ਆਪਣੀਆਂ ਕਮਜ਼ੋਰੀਆਂ ਨੂੰ ਲੁਕਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਬਾਈਕਾਟ ਕਰ ਰਿਹਾ ਹੈ ਜੋ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਅਕਾਲੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਲੋਕਾਂ ਦੀ ਆਵਾਜ਼ ਨੂੰ ਵਿਧਾਨ ਸਭਾ ’ਚ ਚੁੱਕਣ ’ਚ ਬੁਰੀ ਤਰ੍ਹਾਂ ਫੇਲ ਹੋਇਆ ਹੈ। ਪਟਿਆਲਾ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ’ਤੇ ਪੁਲਸ ਵੱਲੋਂ ਲਾਠੀਚਾਰਜ ਕਰਨ ਦੀ ਨਿਖੇਧੀ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਅਧਿਆਪਕਾਂ ਅਤੇ ਅਧਿਆਪਕਵਾਂ ’ਤੇ ਹੋਏ ਲਾਠੀਚਾਰਜ ਅਤੇ ਪਾਣੀ ਦੀਆਂ ਕੀਤੀਆਂ ਬੁਛਾੜਾਂ ਨੇ ਪੰਜਾਨ ਵਾਸੀਆਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ ਅਤੇ ਕੌਮ ਦੇ ਨਿਰਮਾਤਾ ਅਧਿਆਪਕਾਂ ਦੀ ਅਵਾਜ਼ ਨੂੰ ਦਬਾਉਣ ਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੋਝਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਦੇ ਨਾਲ ਖੜ੍ਹਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਚਮਿਆਰੀ, ਹਰਿੰਦਰ ਸਿੰਘ ਭੁੱਲਰ ਨਿਜ਼ਾਮਪੁਰਾ, ਸਰਦਾਰਾ ਸਿੰਘ, ਰਣਯੋਧ ਸਿੰਘ, ਗੁਰਵਿੰਦਰ ਸਿੰਘ ਰਾਜੂ, ਨਵਤੇਜ ਸਿੰਘ ਸੁੱਗਾ, ਬਲਰਾਜ ਸਿੰਘ, ਡਿੰਪਲ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਨਰਿੰਦਰ ਸਿੰਘ ਬੱਲਬਾਵਾ, ਕਸ਼ਮੀਰ ਸਿੰਘ ਕਾਕੂ ਅਜਨਾਲਾ, ਮੇਜਰ ਸਿੰਘ ਬੱਲਬਾਵਾ, ਪਰਮਜੀਤ ਮਸੀਹ, ਗੁਰਬਚਨ ਸਿੰਘ, ਮਨਜੀਤ ਸਿੰਘ ਪੁਤਲੀ, ਬਲਦੇਵ ਸਿੰਘ, ਸੱਤਾ ਮਸੀਹ ਸਾਹਿਬ ਮਸੀਹ, ਪਰਮਜੀਤ ਸਿੰਘ, ਸਰਦਾਰ ਮਸੀਹ, ਹੈਪੀ, ਸਾਹਿਬ ਮਸੀਹ ਅਤੇ ਸੁਖਚੈਨ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।
ਤਾਜ ਲਸ਼ਕਰੀ ਨੰਗਲ ਨੂੰ ਸਦਮਾ, ਮਾਤਾ ਦਾ ਦਿਹਾਂਤ
NEXT STORY