ਅੰਮ੍ਰਿਤਸਰ (ਦਲਜੀਤ)-ਸਿਹਤ ਵਿਭਾਗ ਦੇ ਦਫਤਰੀ ਬਾਬੂਆਂ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਦਫ਼ਤਰ ’ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਦਿੱਤਾ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਰਘੂ ਤਲਵਾਡ਼ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦਾ ਕਾਫ਼ੀ ਪੁਰਾਣਾ ਡੀ. ਏ. ਨਹੀਂ ਦਿੱਤਾ ਜਾ ਰਿਹਾ ਤੇ ਲੰਬੇ ਸਮੇਂ ਤੋਂ ਸਰਕਾਰੀ ਵਿਭਾਗਾਂ ’ਚ ਕੰਮ ਕਰ ਰਹੇ ਠੇਕਾ ਆਧਾਰਿਤ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਨਾ ਕਰ ਕੇ ਉਨ੍ਹਾਂ ਨੂੰ ਬਹੁਤ ਘੱਟ ਤਨਖਾਹ ਦਿੱਤੀ ਰਹੀ ਹੈ, ਆਊਟਸੋਰਸ ਕੰਪਨੀਆਂ ਤਹਿਤ ਰੱਖੇ ਗਏ ਕਰਮਚਾਰੀਆਂ ਤੋਂ ਕੰਮ ਪੂਰਾ ਤੇ ਤਨਖਾਹ ਥੋਡ਼੍ਹੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨਿਸਟੀਰੀਅਲ ਸਟਾਫ ਯੂਨੀਅਨ ਦੀ ਅਗਵਾਈ ’ਚ ਅੱਜ ਇਹ ਹਡ਼ਤਾਲ ਕੀਤੀ ਗਈ ਹੈ, ਜੇਕਰ ਸਰਕਾਰ ਨੇ ਛੇਤੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਪਰਮਜੀਤ ਸਿੰਘ ਸੰਘਾ, ਸੁਖਵੰਤ ਸਿੰਘ, ਵਿਜੇ ਕੁਮਾਰ, ਸੰਦੀਪ ਕੁਮਾਰ, ਮਨਜੀਤ ਕੌਰ, ਗੁਰਦੀਪ ਕੌਰ, ਚਰਨਜੀਤ ਕੌਰ, ਦੀਪਕ ਸਾਜਨ, ਚੇਤਨ ਆਦਿ ਮੌਜੂਦ ਸਨ।
ਅਕਾਲੀ ਦਲ ਬਾਦਲ ਵੱਲੋਂ ਲੋਕਾਂ ਦਾ ਪੱਖ ਵਿਧਾਨ ਸਭਾ ’ਚ ਰੱਖਣ ਦੀ ਬਜਾਏ ਬਾਈਕਾਟ ਕਰ ਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਜਾ ਰਿਹੈ ਧੋਖਾ : ਡਾ. ਅਜਨਾਲਾ
NEXT STORY