ਅੰਮ੍ਰਿਤਸਰ (ਰਮਨ)-ਹਾਲ ਗੇਟ ਬਾਹਰ ਕੰਪਨੀ ਵੱਲੋਂ ਟ੍ਰੈਵਲ ਏਜੰਟਾਂ ਦੇ ਦਫਤਰਾਂ ਕੋਲ ਰੋਡ ਬੰਦ ਕਰ ਕੇ ਕੰਮ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਦੁਕਾਨਦਾਰਾਂ ਨੇ ਜ਼ਿਲਾ ਤੇ ਪੁਲਸ ਪ੍ਰਸ਼ਾਸਨ ਖਿਲਾਫ ਰੋਡ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਸੁਰਿੰਦਰ ਸਿੰਘ ਚੌਧਰੀ, ਜਸਪਾਲ, ਬਲਵਿੰਦਰ ਸਿੰਘ, ਸੰਨੀ ਭਾਟੀਆ, ਸੋਨੂੰ, ਰਾਜੂ, ਸੌਰਵ ਸਹਿਗਲ, ਸੁਰਿੰਦਰ ਸੋਢੀ ਆਦਿ ਨੇ ਕਿਹਾ ਕਿ ਜਦੋਂ ਰਸਤਾ ਬੰਦ ਕੀਤਾ ਜਾ ਰਿਹਾ ਸੀ ਤਾਂ ਇਸ ਸਬੰਧੀ ਉਨ੍ਹਾਂ ਠੇਕੇਦਾਰ ਨੂੰ ਕਿਹਾ ਕਿ ਦਿਨ ਵਿਚ ਰਸਤਾ ਬੰਦ ਨਾ ਕੀਤਾ ਜਾਵੇ, ਇਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਤੇ ਦੁਕਾਨਦਾਰਾਂ ਦੀ ਦੁਕਾਨਦਾਰੀ ਚੌਪਟ ਹੋ ਜਾਵੇਗੀ ਪਰ ਉਨ੍ਹਾਂ ਦੀ ਇਕ ਨਾ ਸੁਣੀ ਗਈ ਤੇ ਰਸਤਾ ਬੰਦ ਕਰ ਦਿੱਤਾ ਗਿਆ, ਜਿਸ ਨੂੰ ਲੈ ਕੇ ਸਾਰੇ ਦੁਕਾਨਦਾਰਾਂ ਨੇ ਹਾਲ ਗੇਟ ਬਾਹਰ ਸਡ਼ਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਜ਼ਿਲਾ ਤੇ ਪੁਲਸ ਪ੍ਰਸ਼ਾਸਨ ਖਿਲਾਫ ਜੰਮ ਕੇ ਭਡ਼ਾਸ ਕੱਢੀ ਤੇ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਟ੍ਰੈਫਿਕ ਪੁਲਸ ਇੰਚਾਰਜ ਅਮੋਲਕ ਸਿੰਘ ਪੁੱਜੇ ਤੇ ਉਨ੍ਹਾਂ ਦੁਕਾਨਦਾਰਾਂ ਨੂੰ ਸ਼ਾਂਤ ਕਰਵਾਇਆ ਅਤੇ ਰਸਤਾ ਖੁੱਲ੍ਹਵਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ।
ਸਿਹਤ ਵਿਭਾਗ ਦੇ ਦਫਤਰੀ ਬਾਬੂਆਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
NEXT STORY