ਅੰਮ੍ਰਿਤਸਰ (ਲਖਬੀਰ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕਿਹਾ ਕਿ ਜੇਕਰ ਸੂਬਾ ਸਰਕਾਰ ਸੱਚ ’ਚ ਪੰਜਾਬ ਵਿਚੋਂ ਨਸ਼ਾ ਖਤਮ ਕਰਨਾ ਚਾਹੁੰਦੀ ਹੈ ਤਾਂ ਜ਼ਿਲਾ ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪੀ ਜਾਵੇ ਅਤੇ ਇਸ ਲਈ ਪੁਲਸ ਅਤੇ ਪ੍ਰਸ਼ਾਸ਼ਨ ਨੂੰ ਸਹਿਯੋਗ ਕਰਨ ਲਈ ਹਦਾਇਤਾਂ ਜਾਰੀ ਕਰ ਦੇਵੇ। ਸ਼ਹਿਰ ਨੂੰ ਇਕ ਮਹੀਨੇ ਅੰਦਰ ਨਸ਼ਾ-ਮੁਕਤ ਕਰਵਾ ਕੇ ਤਾਂ ਮਿਸਾਲ ਕਾਇਮ ਕਰ ਦੇਵਾਂਗਾ। ਚੇਅਰਮੈਨ ਸ਼ਰਮਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਤੇ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਦਾ ਹੋਕਾ ਦਿੱਤਾ। ਜ਼ਿਕਰਯੋਗ ਹੈ ਕਿ ਸ੍ਰੀ ਸ਼ਰਮਾ ਦਲਦਲ ’ਚ ਫਸੇ ਅਨੇਕਾਂ ਨੌਜਵਾਨਾਂ ਦਾ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਅਪੀਲ ਕੀਤੀ ਕਿ ਨਸ਼ਿਆਂ ਖਿਲਾਫ ਲੋਕਾਂ ਨੂੰ ਵੀ ਇਕਜੁੱਟ ਹੋਣ ਦੀ ਲੋਡ਼ ਹੈ ਤਾਂ ਜੋ ਇਸ ਭੈਡ਼ੀ ਅਲਾਮਤ ਨੂੰ ਜਡ਼ੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਅਜੇ ਠਾਕਰੇ, ਬੌਬੀ, ਸੁਨੀਲ ਕੁਮਾਰ , ਪੱਪੂ, ਕਰਨ, ਸਹਿਦੇਵ, ਲੱਕੀ ਆਦਿ ਹਾਜ਼ਰ ਸਨ ਜਿੰਨਾਂ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ।
ਨਾਮ ਸਿਮਰਨ ਤੋਂ ਬਿਨਾਂ ਜੀਵਨ ਵਿਅਰਥ : ਬਾਬਾ ਹਰਦੇਵ ਸਿੰਘ
NEXT STORY