ਅੰਮ੍ਰਿਤਸਰ (ਦੀਪਕ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗਡ਼੍ਹ ਤੋਂ ਅਗਲੇ ਪਡ਼ਾਅ ਗੁ. ਸੁਖਸਾਗਰ ਸਾਹਿਬ ਖੰਨਾ ਲਈ ਰਵਾਨਾ ਹੋਈ। ਇਹ ਯਾਤਰਾ ਨੂਰਪੁਰ, ਭੱਟੋ ਬਡ਼ੋਚਾਂ, ਰਾਈਏਵਾਲ, ਬੁੱਗਾ ਕਲਾਂ, ਤੰਦਾਂ ਬੱਧਾ, ਕੋਟਲੀ, ਪਹੇਡ਼ੀ, ਚੋਬਦਾਰਾਂ, ਕਪੂਰਗਡ਼੍ਹ, ਭਰਭੂਰਗਡ਼੍ਹ, ਨੰਜਾਰੀ, ਸਮਸ਼ਪੁਰ, ਚਹਿਲਾਂ, ਖਨਿਆਣ, ਰਾਏਪੁਰ, ਰਾਮਗਡ਼੍ਹ, ਘੁਟੀਡ, ਸਲਾਣਾ, ਗਲਵੱਡੀ ਤੋਂ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਵਿਖੇ ਪੁੱਜੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗਡ਼੍ਹ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਨੇ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਪਡ਼ਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉਥੇ ਹੀ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਸੰਗਤ ਨਾਲ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ’ਚ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ ਰੀਆ, ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਇੰਚਾਰਜ, ਇੰਚਾਰਜ ਯਾਤਰਾ ਵਿਭਾਗ ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਦਰਸ਼ਨ ਸਿੰਘ ਗੁਰਦੁਆਰਾ ਮੰਡੀ ਗੋਬਿੰਦਗਡ਼੍ਹ, ਜਸਬੀਰ ਸਿੰਘ ਸੁਪਰਵਾਈਜ਼ਰ ਤੇ ਪ੍ਰਚਾਰਕ ਭਾਈ ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
ਮੌਸਮ ਦੀ ਖਰਾਬੀ ਦੇ ਚੱਲਦੇ ਅੰਮ੍ਰਿਤਸਰ ਏਅਰਪੋਰਟ 'ਤੇ ਅੰਤਰਰਾਸ਼ਟਰੀ ਉਡਾਨਾਂ ਕਈ ਘੰਟੇ ਲੇਟ
NEXT STORY