ਅੰਮ੍ਰਿਤਸਰ (ਸੰਜੀਵ)-ਵਿਜੇ ਨਗਰ ਸਥਿਤ ਡੀ. ਵੀ. ਡੀ. ਜਿਮ ਦੇ ਬਾਹਰ ਖਡ਼੍ਹੇ ਮੋਟਰਸਾਈਕਲ ਨੂੰ ਅੱਖ ਝਪਕਦੇ ਹੀ 2 ਚੋਰ ਉਡਾ ਕੇ ਲੈ ਗਏ। ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ, ਜਿਸ ਦੀ ਫੁਟੇਜ ਨੂੰ ਦੇਖ ਕੇ ਮੋਟਰਸਾਈਕਲ ਮਾਲਕ ਨੇ ਦੋਵਾਂ ਦੋਸ਼ੀਆਂ ਦੀ ਪਛਾਣ ਕਰ ਲਈ ਤੇ ਪੁਲਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਕਬਜ਼ੇ ’ਚ ਲਈ ਗਈ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੀ ਪੁਲਸ ਨੇ ਲੱਕੀ ਸ਼ਰਮਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ, ਜਿਸ ਵਿਚ ਉਸ ਦਾ ਕਹਿਣਾ ਹੈ ਕਿ ਉਸ ਨੇ ਆਪਣਾ ਕਾਲੇ ਰੰਗ ਦਾ ਮੋਟਰਸਾਈਕਲ ਵਿਜੇ ਨਗਰ ਸਥਿਤ ਜਿਮ ਦੇ ਬਾਹਰ ਖਡ਼੍ਹਾ ਕੀਤਾ ਸੀ, ਜਿਸ ਨੂੰ 2 ਨੌਜਵਾਨਾਂ ’ਚੋਂ ਇਕ ਨੇ ਪਹਿਲਾਂ ਚਾਬੀ ਲਾਈ ਤੇ ਦੇਖਦੇ ਹੀ ਦੇਖਦੇ ਉਹ ਉਸ ਨੂੰ ਲੈ ਕੇ ਫਰਾਰ ਹੋ ਗਿਆ। ਜਦੋਂ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਨੂੰ ਦੇਖਿਆ ਗਿਆ ਤਾਂ ਉਸ ’ਚ ਦੋਸ਼ੀ ਸਾਫ਼ ਦਿਖਾਈ ਦੇ ਰਹੇ ਸਨ, ਜਿਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਕੀ ਕਹਿਣਾ ਹੈ ਚੌਕੀ ਇੰਚਾਰਜ ਦਾ? ਚੌਕੀ ਵਿਜੇ ਨਗਰ ਦੇ ਇੰਚਾਰਜ ਏ. ਐੱਸ. ਆਈ. ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਦੂਜੇ ਪਾਸੇ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਸ਼ਿਕਾਇਤਕਰਤਾ ਦੇ ਆਧਾਰ ’ਤੇ ਚੋਰਾਂ ਦੇ ਕਰੀਬ ਪਹੁੰਚ ਚੁੱਕੀ ਹੈ ਤੇ ਛੇਤੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।
ਬਾਰ ਐਸੋਸੀਏਸ਼ਨ ਵੱਲੋਂ ਗੁੱਡ ਫਰਾਈਡੇ ਨੂੰ ਸਮਰਪਿਤ ਅੱਜ ਛੁੱਟੀ ਦਾ ਐਲਾਨ
NEXT STORY