ਅੰਮ੍ਰਿਤਸਰ (ਦਲਜੀਤ) : ਗੁਰੂ ਨਾਨਕ ਦੇਵ ਹਸਪਤਾਲ ਦੀ ਲਾਪਰਵਾਹੀ ਕਾਰਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀਆਂ ਮ੍ਰਿਤਕ ਦੇਹਾਂ ਦੀ ਅਦਲਾ-ਬਦਲੀ ਦੇ ਮਾਮਲੇ 'ਚ ਮੈਡੀਕਲ ਕਾਲਜ ਵਲੋਂ 2 ਸਟਾਫ਼ ਨਰਸਾਂ ਸਮੇਤ 4 ਲੋਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਉਥੇ ਹੀ ਇਸ ਮਾਮਲੇ 'ਚ ਹੁਣ ਤੱਕ ਨਾ ਤਾਂ ਮੈਡੀਕਲ ਸੁਪਰਟੈਂਡੈਂਟ ਅਤੇ ਨਾ ਹੀ ਕੋਵਿਡ-19 ਦੇ ਨੋਡਲ ਅਧਿਕਾਰੀਆਂ 'ਤੇ ਕੋਈ ਕਾਰਵਾਈ ਕੀਤੀ ਗਈ ਹੈ। ਕਾਲਜ ਪ੍ਰਸ਼ਾਸਨ ਵਲੋਂ ਉੱਚ ਅਧਿਕਾਰੀਆਂ ਨੂੰ ਇਸ ਮਾਮਲੇ 'ਚ ਬਚਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਸਪਤਾਲ ਪ੍ਰਸ਼ਾਸਨ ਵਲੋਂ ਮ੍ਰਿਤਕ ਦੇਹਾਂ ਦੀ ਅਦਲਾ-ਬਦਲੀ ਦੇ ਮਾਮਲੇ 'ਚ 2 ਸਟਾਫ਼ ਨਰਸਾਂ ਅਤੇ 2 ਮਲਟੀਟਾਸਕ ਕਾਮਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ, ਜਦੋਂ ਕਿ ਮੈਡੀਕਲ ਸੁਪਰਟੈਂਡੈਂਟ ਅਤੇ ਕੋਵਿਡ-19 ਦੇ ਨੋਡਲ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋਂ : ਭਾਰੀ ਬਰਸਾਤ 'ਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰ ਸੰਗਤਾਂ ਹੋਈਆਂ ਨਿਹਾਲ
ਹਸਪਤਾਲ ਦੇ ਮੈਡੀਕਲ ਸੁਪਰਟੈਂਡੈਂਟ ਮੈਡੀਸਨ ਵਿਭਾਗ ਦੇ ਮੁਖੀ ਹਨ ਅਤੇ ਉਨ੍ਹਾਂ ਦੀ ਅਗਵਾਈ 'ਚ ਹੀ ਕੋਵਿਡ-19 ਦੇ ਮਰੀਜਾਂ ਦਾ ਇਲਾਜ ਹੋ ਰਿਹਾ ਹੈ। ਇਸ ਤੋਂ ਇਲਾਵਾ ਉਹ ਹਸਪਤਾਲ ਦੇ ਵੀ ਇੰਚਾਰਜ ਹਨ। ਇਸ ਮਾਮਲੇ 'ਚ ਉਨ੍ਹਾਂ 'ਤੇ ਕੋਈ ਕਾਰਵਾਈ ਨਾ ਹੋਣ ਨਾਲ ਕਈ ਸਵਾਲ ਖੜ੍ਹੇ ਹੋ ਰਹੇ ਹਨ। ਓਧਰ, ਦੂਜੇ ਪਾਸੇ ਇਸ ਕਾਰਵਾਈ ਖ਼ਿਲਾਫ਼ ਦਰਜਾ-3 ਅਤੇ 4 ਯੂਨੀਅਨ ਵੀ ਮੈਦਾਨ 'ਚ ਉੱਤਰ ਆਈਆਂ ਹਨ। ਯੂਨੀਅਨਾਂ ਦਾ ਕਹਿਣਾ ਹੈ ਕਿ ਕਾਰਵਾਈ ਹੋਈ ਤਾਂ ਪਟਿਆਲਾ ਅਤੇ ਅੰਮ੍ਰਿਤਸਰ ਦਾ ਸਟਾਫ਼ ਹੜਤਾਲ 'ਤੇ ਚਲਾ ਜਾਵੇਗਾ। ਯੂਨੀਅਨ ਨੇਤਾ ਨਰਿੰਦਰ ਸਿੰਘ ਅਤੇ ਦਿਲਰਾਜ ਕੌਰ ਦਾ ਕਹਿਣਾ ਕਿ ਉਹ ਲੋਕ ਜਾਨ ਖਤਰੇ 'ਚ ਪਾ ਕੇ ਕੰਮ ਕਰਦੇ ਹਨ ਪਰ ਪ੍ਰਬੰਧਕ ਆਪਣੀਆਂ ਘਾਟਾਂ ਨੂੰ ਲੁਕਾਉਣ ਲਈ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾ ਰਿਹਾ ਹੈ। ਇੰਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਤਾਂ ਉਹ ਲੋਕ ਸੰਘਰਸ਼ 'ਤੇ ਉਤਰਨਗੇ।
ਇਹ ਵੀ ਪੜ੍ਹੋਂ : ਪੁਲਸ ਮੁਲਾਜ਼ਮ ਦੀ ਕਰਤੂਤ: ਪਹਿਲਾਂ ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਗਰਭਵਤੀ, ਫਿਰ ਕਰ ਦਿੱਤਾ ਕਾਰਾ
ਆਲ ਇੰਡੀਆ ਐਂਟੀ ਕੁਰਪੱਸ਼ਨ ਮੋਰਚੇ ਦੇ ਕੌਮੀ ਚੇਅਰਮੈਨ ਮਹੰਤ ਰਮੇਸ਼ਾਨੰਦ ਸਰਸਵਤੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵੀ ਇਸ ਤੋਂ ਪਹਿਲਾਂ ਮੈਡੀਕਲ ਸੁਪਰਟੈਂਡੈਂਟ ਡਾ. ਰਮਨ ਸ਼ਰਮਾ ਦੇ ਢਿੱਲੇ ਪ੍ਰਬੰਧਾਂ ਨੂੰ ਵੇਖਦੇ ਹੋਏ ਸਰਕਾਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ। ਉਕਤ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਕਾਰਨ ਅੱਜ ਇਹ ਨੌਬਤ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਸਪਤਾਲ 'ਚ ਜਿਹੜੀਆਂ ਘਟੀਆ ਕਿਸਮ ਦੀਆਂ ਪੀ. ਪੀ. ਕਿੱਟਾਂ ਖਰੀਦੀਆਂ ਗਈਆਂ ਹਨ ਉਸ 'ਚ ਵੀ ਡਾ. ਰਮਨ ਸ਼ਰਮਾ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਡਾਕਟਰ 'ਤੇ ਕਾਂਗਰਸ ਦੇ ਇਕ ਰਾਜਨੇਤਾ ਦਾ ਹੱਥ ਹੋਣ ਕਾਰਨ ਉਸ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੇਕਰ ਕਾਮਿਆਂ ਨਾਲ ਇਨਸਾਫ਼ ਨਾ ਕੀਤਾ ਗਿਆ ਤਾਂ ਮਜਬੂਰ ਹੋ ਕੇ ਉਨ੍ਹਾਂ ਨੂੰ ਮਹਿਕਮੇ ਦੇ ਮੰਤਰੀ ਦੀ ਕੋਠੀ ਬਾਹਰ ਭੁੱਖ ਹੜਤਾਲ ਸ਼ੁਰੂ ਕਰਨੀ ਪਵੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਾ. ਰਮਨ ਸ਼ਰਮਾ ਨੂੰ ਤੁਰੰਤ ਅਹੁੱਦੇ ਤੋਂ ਹਟਾਇਆ ਜਾਵੇ ਅਤੇ ਫਿਰ ਜਾਂਚ ਕਰਵਾਈ ਜਾਵੇ।
ਪੁਲਸ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ
NEXT STORY