ਲੁਧਿਆਣਾ/ਅੰਮ੍ਰਿਤਸਰ (ਵੈੱਬ ਡੈਸਕ, ਵਿੱਕੀ) : ਪੰਜਾਬ ਦੀ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ (ਬੀ. ਪੀ. ਈ. ਓ.) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਮੁਅੱਤਲ ਕੀਤੇ ਗਏ ਬੀ. ਪੀ. ਈ. ਓ. ਅਧਿਕਾਰੀਆਂ 'ਚ ਯਸ਼ਪਾਲ, ਰਵਿੰਦਰਜੀਤ ਕੌਰ ਅਤੇ ਦਲਜੀਤ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : ਮਿਡ-ਡੇਅ-ਮੀਲ ਬਣਾਉਣ ਵਾਲੇ ਕੁੱਕ-ਕਮ-ਹੈਲਪਰਾਂ ਲਈ ਜਾਰੀ ਹੋ ਗਏ ਇਹ ਹੁਕਮ
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ. ਏ. ਐੱਸ. ਜਸਪ੍ਰੀਤ ਤਲਵਾੜ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ 'ਚ ਦੱਸਿਆ ਗਿਆ ਹੈ ਕਿ ਸਕੂਲੀ ਵਰਦੀਆਂ ਦੀ ਖ਼ਰੀਦ ਅਤੇ ਗ੍ਰਾਂਟ 'ਚ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਅੰਮ੍ਰਿਤਸਰ ਦੇ ਤਿੰਨ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਬਾਰੇ ਕੇਂਦਰ ਨੂੰ ਪੱਤਰ ਲਿਖਣ ਦਾ ਫ਼ੈਸਲਾ
ਦੱਸਣਯੋਗ ਹੈ ਕਿ ਸਰਕਾਰੀ ਹੁਕਮਾਂ ਦੇ ਮੁਤਾਬਕ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫੂਡ ਕਾਰਨਰ ਨਿਸ਼ਾਨੇ ’ਤੇ : ਸ਼ਰਮਾ ਵੈਸ਼ਨੋ ਢਾਬਾ, ਸ਼ਮਾਂ ਅਤੇ ਅਲ ਕਰੀਮ ਰੈਸਟੋਰੈਂਟ ’ਤੇ ਜੀ. ਐੱਸ. ਟੀ. ਦੀ ਰੇਡ
NEXT STORY