ਅੰਮ੍ਰਿਤਸਰ (ਸੰਜੀਵ) - ਥਾਣਾ ਸਦਰ ਦੀ ਪੁਲਸ ਨੇ ਸ਼ੱਕੀ ਹਾਲਾਤ 'ਚ ਸੜਕ 'ਤੇ ਪਈ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਮੁਸਤਫਾਬਾਦ ਵਾਸੀ ਹਰਨਾਮ ਸਿੰਘ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਹਰਨਾਮ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਹੈ, ਜਿਸ ਬਾਰੇ ਪੁਲਸ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਨਾਮ ਸਿੰਘ ਬਟਾਲਾ ਰੋਡ 'ਤੇ ਸਥਿਤ ਇਕ ਮੀਟਿੰਗ 'ਚ ਡਰਾਈਵਰ ਦੀ ਨੌਕਰੀ ਕਰਦਾ ਸੀ। ਕੰਮ ਤੋਂ ਬਾਅਦ ਉਹ ਕਰੀਬ 9 ਵਜੇ ਉਥੋ ਚਲਾ ਗਿਆ ਪਰ ਘਰ ਨਹੀਂ ਆਇਆ। ਘਰ ਨਾ ਪਹੁੰਚਣ ’ਤੇ ਪਰਿਵਾਰ ਨੇ ਉਸ ਦੀ ਬਹੁਤ ਭਾਲ ਕੀਤੀ। ਰਾਤ ਕਰੀਬ 1 ਵਜੇ ਉਨ੍ਹਾਂ ਨੂੰ ਮਿਕਸਿੰਗ ਪਲਾਂਟ ਦੇ ਬਾਹਰ ਹਰਨਾਮ ਦੀ ਲਾਸ਼ ਪਈ ਹੋਈ ਮਿਲੀ। ਉਨ੍ਹਾਂ ਦੱਸਿਆ ਕਿ ਉਸ ਦੇ ਸਰੀਰ 'ਤੇ ਜ਼ਖ਼ਮ ਸਨ ਅਤੇ ਨੱਕ 'ਚੋਂ ਖੂਨ ਨਿਕਲ ਰਿਹਾ ਸੀ। ਪੁਲਸ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਕਰ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ
9 ਮਹੀਨੇ ਪਹਿਲਾਂ ਹੋਇਆ ਸੀ ਹਰਨਾਮ ਦਾ ਵਿਆਹ
ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਹਰਨਾਮ ਦਾ ਵਿਆਹ 9 ਮਹੀਨੇ ਪਹਿਲਾਂ ਹੋਇਆ ਸੀ। ਪਰਿਵਾਰ ਅਨੁਸਾਰ ਹਰਨਾਮ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਆਦੀ ਨਹੀਂ ਸੀ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਏ.ਡੀ.ਸੀ.ਪੀ. ਹਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਡਾਕਟਰਾਂ ਦਾ ਬੋਰਡ ਜਦੋਂ ਪੋਸਟਮਾਰਟਮ ਦੀ ਰਿਪੋਰਟ ਦੇਵੇਗਾ, ਉਸ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਫਿਲਹਾਲ ਪੁਲਸ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਨੋਟ- ਇਸ ਘਟਨਾ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮੰਤਰੀ ਜੌੜਾਮਾਜਰਾ ਵਲੋਂ ਅਚਨਚੇਤ ਰਜਿੰਦਰਾ ਹਸਪਤਾਲ ਤੇ ਮਾਤਾ ਕੌਸ਼ਲਿਆ ਹਸਪਤਾਲ ਦੀ ਚੈਕਿੰਗ
NEXT STORY