ਅੰਮ੍ਰਿਤਸਰ : ਪਾਕਿਸਤਾਨੀ ਫ਼ੌਜ ਵਲੋਂ ਬੁੱਧਵਾਰ ਨੂੰ ਹਿਰਾਸਤ ਵਿਚ ਲਏ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਨੂੰ ਅੱਜ ਵਾਹਘਾ ਬਾਰਡਰ ਦੇ ਰਸਤੇ ਤੋਂ ਪਾਕਿਸਤਾਨ ਭਾਰਤ ਨੂੰ ਸੌਂਪ ਦੇਵੇਗਾ। ਇਸ ਲਈ ਵਾਹਘਾ ਬਾਰਡਰ 'ਤੇ ਉਨ੍ਹਾਂ ਦੇ ਸਵਾਗਤ ਲਈ ਜ਼ੋਰਦਾਰ ਤਿਆਰੀ ਕੀਤੀ ਗਈ ਹੈ। ਅਭਿਨੰਦਨ ਦੇ ਸਵਾਗਤ ਲਈ ਇਕ ਵਿਸ਼ੇਸ਼ ਹਾਰ ਵੀ ਤਿਆਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦਸੂਹਾ ਵਾਸੀਆਂ ਵਲੋਂ ਇਹ ਹਾਰ ਹੱਥਾਂ ਨਾਲ ਤਿਆਰ ਕੀਤਾ ਗਿਆ ਤਾਂ ਜੋ ਅਭਿਨੰਦਨ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾ ਸਕੇ।
ਦੱਸ ਦੇਈਏ ਕਿ ਪਾਕਿਸਤਾਨੀ ਲੜਾਕੂ ਜਹਾਜ਼ ਐੱਫ.-16 ਨੂੰ ਮਾਰ ਡਿਗਾਉਣ ਤੋਂ ਬਾਅਦ ਅਭਿਨੰਦਨ ਦਾ ਫਾਈਟਰ ਪਲੇਨ ਮਿਗ ਵੀ ਕਰੈਸ਼ ਹੋ ਗਿਆ ਸੀ। ਇਸ ਤੋਂ ਬਾਅਦ ਅਭਿਨੰਦਨ ਦਾ ਪੈਰਾਸ਼ੂਟ ਪੀ. ਓ. ਕੇ. 'ਚ ਪੁੱਜ ਗਿਆ ਸੀ, ਜਿੱਥੇ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਸੀ। ਭਾਰਤ ਅਤੇ ਅੰਤਰਰਾਸ਼ਟਰੀ ਦਬਾਅ 'ਚ ਬੀਤੇ ਦਿਨ ਪਾਕਿਸਤਾਨ ਦੀ ਸੰਸਦ 'ਚ ਇਮਰਾਨ ਖਾਨ ਨੇ ਕਿਹਾ ਕਿ ਉਹ ਅਭਿਨੰਦਨ ਨੂੰ ਛੱਡ ਰਹੇ ਹਨ। ਜਿਸ ਦੇ ਚੱਲਦਿਆਂ ਅੱਜ ਵਾਹਗਾ ਬਾਰਡਰ ਰਾਹੀਂ ਅਭਿਨੰਦਨ ਦੀ ਵਤਨ ਵਾਪਸੀ ਹੋਵੇਗੀ।
ਨਰਸ ਮਾਮਲੇ 'ਤੇ ਬੋਲੇ ਖਹਿਰਾ, ਕਿਹਾ ਬੇਦਰਦ ਕੈਪਟਨ ਸਰਕਾਰ ਹਰ ਵਾਅਦੇ ਤੋਂ ਮੁੱਕਰੀ
NEXT STORY