ਅੰਮ੍ਰਿਤਸਰ (ਸਿੱਧੂ) : ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਖਾੜੀ ਦੇਸ਼ਾਂ 'ਚ ਮਜ਼ਦੂਰੀ ਕਰਨ ਵਾਲੇ ਲੋਕਾਂ 'ਤੇ ਇਸ ਵੇਲੇ ਮੁਸੀਬਤਾਂ ਦਾ ਪਹਾੜ ਡਿੱਗਾ ਦਿਖਾਈ ਦੇ ਰਿਹਾ ਹੈ। ਇਸ ਦੀ ਮਿਸਾਲ ਆਏ ਦਿਨ ਮੁਸੀਬਤ 'ਚ ਫ਼ਸੇ ਲੋਕਾਂ ਲਈ ਰਹਿਬਰ ਬਣ ਸੇਵਾ ਰੂਪੀ ਮਦਦ ਕਰ ਰਹੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਖਾੜੀ ਦੇਸ਼ਾਂ 'ਚੋਂ ਬਦਨਸੀਬ ਲੋਕਾਂ ਦੇ ਬਕਸੇ 'ਚ ਬੰਦ ਹੋ ਕੇ ਆ ਰਹੇ ਮ੍ਰਿਤਕ ਸਰੀਰਾਂ ਤੋਂ ਮਿਲਦੀ ਹੈ। ਇਸੇ ਕੜੀ ਤਹਿਤ ਹੀ ਡਾ.ਓਬਰਾਏ ਦੇ ਯਤਨਾਂ ਦੀ ਬਦੌਲਤ ਬੀਤੀ ਰਾਤ ਨੂੰ ਵੀ ਹੁਸ਼ਿਆਰਪੁਰ ਜ਼ਿਲ੍ਹੇ ਦੀ ਦਸੂਹਾ ਤਹਿਸੀਲ ਦੇ ਪਿੰਡ ਮੰਡ ਨਾਲ ਸਬੰਧਤ 25 ਸਾਲਾ ਨੌਜਵਾਨ ਜੋਗਰਾਜ ਸਿੰਘ ਪੁੱਤਰ ਜਗਦੀਸ਼ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ।
ਇਹ ਵੀ ਪੜ੍ਹੋਂ : ਵੱਡੀ ਵਾਰਦਾਤ : ਸੁੱਤੇ ਹੋਏ ਪਰਿਵਾਰ 'ਤੇ ਹਥਿਆਰਬੰਦਾਂ ਨੇ ਕੀਤਾ ਹਮਲਾ, 1 ਦੀ ਮੌਤ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਜੋਗਰਾਜ ਸਿੰਘ ਪਹਿਲਾਂ ਆਪਣੇ ਪਰਿਵਾਰ ਦੇ ਬੇਹੱਦ ਮਾੜੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਦੁਬਈ ਮਜ਼ਦੂਰੀ ਕਰਨ ਵਾਸਤੇ ਗਿਆ ਸੀ। ਬੀਤੀ 21 ਜੁਲਾਈ ਨੂੰ ਭੇਦਭਰੇ ਹਲਾਤਾਂ 'ਚ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਜਦ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਆਪਣੀ ਦੁਬਈ ਵਿਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਜੋਗਰਾਜ ਦਾ ਮ੍ਰਿਤਕ ਸਰੀਰ ਲਿਆ ਕੇ ਬੀਤੀ ਰਾਤ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਹਰਜਿੰਦਰ ਸਿੰਘ ਹੇਰ ਦੀ ਮੌਜੂਦਗੀ 'ਚ ਅੰਮ੍ਰਿਤਸਰ ਹਵਾਈ ਅੱਡੇ ਤੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 192 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ ਜਦਕਿ ਅਤੇ ਆਉਂਦੇ ਕੁਝ ਦਿਨਾਂ ਅੰਦਰ ਵੀ ਹੋਰ ਮ੍ਰਿਤਕ ਸਰੀਰ ਲਿਆਉਣ ਲਈ ਟਰੱਸਟ ਵਲੋਂ ਕਾਗਜ਼ੀ ਕਾਰਵਾਈ ਮੁਕੰਮਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋਂ : ਇਕ ਵਾਰ ਫਿਰ ਖਾਕੀ ਹੋਈ ਦਾਗਦਾਰ, ਚਿੱਟਾ ਪੀਂਦੇ ASI ਦੀ ਕਥਿਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਇੱਕ ਸਵਾਲ ਦਾ ਜਵਾਬ ਦਿੰਦਿਆਂ ਡਾ. ਓਬਰਾਏ ਨੇ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ ਦਾ ਮੁੱਖ ਵੱਡਾ ਕਾਰਨ ਕਰੋਨਾ ਮਹਾਮਾਰੀ ਦੇ ਚਲਦਿਆਂ ਕੰਮ ਬੰਦ ਹੋਣਾ ਹੈ ਕਿਉਂਕਿ ਪ੍ਰੇਸ਼ਾਨੀ ਦੇ ਚੱਲਦਿਆਂ ਬਹੁਤ ਸਾਰੇ ਨੌਜਵਾਨ ਜਾਂ ਤਾਂ ਆਤਮ ਹੱਤਿਆ ਕਰ ਰਹੇ ਹਨ ਜਾਂ ਛੋਟੀ ਉਮਰ 'ਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਰਹੀ ਹੈ। ਇਸ ਦੌਰਾਨ ਮ੍ਰਿਤਕ ਦੇ ਪਿੰਡ ਦੇ ਸਰਪੰਚ ਬਲਬੀਰ ਸਿੰਘ ਤੇ ਹੋਰਾਨਾਂ ਪਰਿਵਾਰਕ ਮੈਂਬਰਾਂ ਨੇ ਜੋਗਰਾਜ ਦੀ ਮ੍ਰਿਤਕ ਦੇਹ ਲੈ ਕੇ ਆਉਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਆਪਣੇ ਪੁੱਤ ਦਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਉਨ੍ਹਾਂ ਦੇ ਲਾਡਲੇ ਪੁੱਤ ਦੇ ਮ੍ਰਿਤਕ ਸਰੀਰ ਨੂੰ ਆਪਣੀ ਮਿੱਟੀ ਨਸੀਬ ਹੋ ਸਕੀ ਹੈ।ਜ਼ਿਕਰਯੋਗ ਹੈ ਕਿ ਮ੍ਰਿਤਕ ਦੇਹ ਭਾਰਤ ਭੇਜਣ 'ਚ ਡਾ. ਉਬਰਾਏ ਤੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਅਤੇ ਭਾਰਤੀ ਦੂਤਾਵਾਸ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋਂ : ਜੇ. ਈ. ਤੇ ਸਹਾਇਕ ਲਾਈਨਮੈਨ ਦੀ ਘਿਨੌਣੀ ਕਰਤੂਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਸਸਪੈਂਡ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਰਧਾਂਜਲੀ ਭੇਟ ਕੀਤੀ
NEXT STORY