ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫਗਾਨਿਸਤਾਨ ਦੇ ਸਿੱਖਾਂ ਦੀ ਮਦਦ ਲਈ ਇਕ ਵੱਡਾ ਫੈਸਲਾ ਕੀਤਾ ਹੈ। ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਪ੍ਰਵਾਨ ਕੀਤਾ ਗਿਆ ਕਿ ਅਫਗਾਨਿਸਤਾਨ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਫਗਾਨਿਸਤਾਨ 'ਚ ਵਸਦੇ ਸਿੱਖਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ, ਉਨ੍ਹਾਂ ਦਾ ਜੀਵਨ ਅਤੇ ਇੱਜ਼ਤ ਮਹਿਫੂਜ ਨਹੀਂ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਲੋਂ ਅਫਗਾਨੀ ਸਿੱਖਾਂ ਨੂੰ ਭਾਰਤ ਲਿਆਉਣ 'ਚ ਮਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋਂ : ਨੌਜਵਾਨ ਦੀ ਸ਼ਰਮਨਾਕ ਕਰਤੂਤ: ਕੁੜੀ ਨੂੰ ਪਿਆਰ ਦੇ ਜਾਲ 'ਚ ਫਸਾ 3 ਮਹੀਨੇ ਮਿਟਾਈ ਆਪਣੀ ਹਵਸ
ਯੂ. ਏ. ਪੀ. ਏ. ਕਾਨੂੰਨ ਦੀ ਦੁਰਵਰਤੋਂ ਦਾ ਲਿਆ ਸਖ਼ਤ ਨੋਟਿਸ
ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਯੂ. ਏ. ਪੀ. ਏ. ਤਹਿਤ ਸਿੱਖ ਨੌਜਵਾਨਾਂ ਨੂੰ ਪੁਲਸ ਵਲੋਂ ਪ੍ਰੇਸ਼ਾਨ ਕਰਨ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਪਾਸੋਂ ਇਸ ਕਾਨੂੰਨ ਦੀ ਦੁਰਵਰਤੋਂ 'ਤੇ ਰੋਕ ਲਾਉਣ ਦੀ ਮੰਗ ਵੀ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਇਸ ਕਾਨੂੰਨ ਦੀ ਆੜ ਹੇਠ ਜਾਣਬੁੱਝ ਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਇਸ ਮਾਮਲੇ ਵਿਚ ਕਾਨੂੰਨੀ ਮਦਦ ਵੀ ਕਰੇਗੀ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ 'ਤੇ ਮਨਘੜਤ ਬਿਆਨਬਾਜ਼ੀ ਦੀ ਵੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਅੰਤਿੰ੍ਰਗ ਕਮੇਟੀ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋਂ : ਸਾਬਕਾ ਫ਼ੌਜੀ ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਸਰਕਾਰ ਖਿਲ਼ਾਫ਼ ਲਾਏ ਜਾ ਰਹੇ ਧਰਨੇ ਦੀ ਭਾਈ ਲੌਂਗੋਵਾਲ ਕਰਨਗੇ ਅਗਵਾਈ
ਇਸ ਦੌਰਾਨ ਭਾਈ ਲੌਂਗੋਵਾਲ ਨੇ ਪਟਿਆਲਾ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚੋਂ ਛੋਟੇ ਅਕਾਰ ਦਾ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਆਖਿਆ ਕਿ ਕਈ ਹਫਤੇ ਬੀਤਣ ਮਗਰੋਂ ਵੀ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ। ਇਸ ਸਬੰਧ ਵਿਚ 7 ਅਗਸਤ ਤੋਂ ਲਾਏ ਜਾ ਰਹੇ ਧਰਨੇ ਦੀ ਉਹ 8 ਅਗਸਤ ਨੂੰ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਗੁਰੂ ਸਾਹਿਬਾਨ ਨੂੰ ਲਵ-ਕੁਸ਼ ਦੇ ਵੰਸ਼ ਵਿਚੋਂ ਕਹਿਣ ਦੀ ਵੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਵਿਗਾੜਨਾ ਸਾਬਕਾ ਜਥੇਦਾਰ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵਲੋਂ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸ਼ਹੀਦ ਭਾਈ ਜੰਗ ਸਿੰਘ ਕਰਨਾਲ, ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ, ਸੰਤ ਬਾਬਾ ਹਰਦਵ ਸਿੰਘ ਲੂਲੋ ਵਾਲੇ, ਸੰਤ ਹਾਕਮ ਸਿੰਘ ਵਸਾਊਕੋਟ ਅਤੇ ਦਲੀਪ ਸਿੰਘ ਤਲਵੰਡੀ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋਂ : ਨਸ਼ੇ ’ਚ ਟੱਲੀ ਸਕੇ ਪਿਓ ਦੀ ਹੈਵਾਨੀਅਤ: 7 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ
ਪ੍ਰੇਮਿਕਾ ਨੇ ਤੋੜਿਆ ਨੌਜਵਾਨ ਦਾ ਦਿਲ, ਨਵੇਂ ਆਸ਼ਕ ਨਾਲ ਮਿਲ ਕੀਤਾ ਕਾਰਾ
NEXT STORY