ਅੰਮ੍ਰਿਤਸਰ (ਅਕਸ਼ੇ/ਗੁਰਪ੍ਰੀਤ): ਭਾਰਤ ਸਰਕਾਰ ਵੱਲੋਂ ਅੱਤਵਾਦ ਖ਼ਿਲਾਫ਼ ਛੇੜੀ ਗਈ ਫ਼ੈਸਲਾਕੁੰਨ ਲੜਾਈ ਨੂੰ ਨਵਾਂ ਮੋੜ ਦਿੰਦਿਆਂ 'ਆਪ੍ਰੇਸ਼ਨ ਸਿੰਦੂਰ' ਚਲਾਇਆ ਗਿਆ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ ਕਈ ਅੱਤਵਾਦੀ ਟਿਕਾਣਿਆਂ 'ਤੇ Air Strike ਕੀਤੀ ਗਈ। ਇਸ ਮਗਰੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ 'ਤੇ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਅਹਿਤਿਆਤ ਵਜੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ ਨੂੰ ਸਵੇਰੇ 10 ਵਜੇ ਤਕ ਬੰਦ ਕਰ ਦਿੱਤਾ ਗਿਆ ਹੈ। ਇਸ ਮਗਰੋਂ ਇਹ ਸਮਾਂ ਹੋਰ ਵਧਾਇਆ ਜਾ ਸਕਦਾ ਹੈ। ਫ਼ਿਲਹਾਲ 10 ਵਜੇ ਤਕ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਹਵਾਈ ਅੱਡੇ ਵੱਲ ਆਉਣ ਤੋਂ ਪਹਿਲਾਂ ਆਪਣੀ ਫ਼ਲਾਈਟ ਦੀ ਸਥਿਤੀ ਦੀ ਪੁਸ਼ਟੀ ਕਰ ਲੈਣ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ਨੇ ਭਾਰਤੀ ਨਾਗਰਿਕਾਂ ਨੂੰ ਬਣਾਇਆ ਨਿਸ਼ਾਨਾ! 3 ਦੀ ਮੌਤ, ਕਈ ਹੋਰ ਜ਼ਖ਼ਮੀ; ਸਕੂਲਾਂ 'ਚ ਛੁੱਟੀ ਦਾ ਐਲਾਨ
ਇਸ ਸੰਬਧੀ ਜਾਣਕਾਰੀ ਦਿੰਦਿਆ ਅੰਮ੍ਰਿਤਸਰ ਪੁਲਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਤਕਰੀਬਨ ਸਾਰਾ ਕੁਝ ਬੰਦ ਕਰਦਿਆਂ 22 ਫਲਾਇਟ ਕੈਂਸਲ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਯਾਤਰੀਆਂ ਨੂੰ ਮੈਸੇਜ ਅਤੇ ਕਾਲ ਰਾਹੀਂ ਦੇ ਦਿੱਤੀ ਗਈ ਹੈ। ਅਗਲੀ ਸੂਚਨਾ ਮਿਲਣ ਤਕ ਫਿਲਹਾਲ ਸਾਰੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
NEXT STORY