ਅੰਮ੍ਰਿਤਸਰ (ਬਿਊਰੋ) - ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਏਅਰਪੋਰਟ ਵਿਖੇ ਪਹੁੰਚ ਗਏ ਹਨ, ਜਿਥੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਫੁੱਲ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸੱਤਾ ਚਾਹੀਦੀ ਹੈ, ਜੋ ਮਜ਼ਬੂਤ ਹੋਵੇ। ਉਨ੍ਹਾਂ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਦੀ ਹੋਵੇ। ਪੰਜਾਬ ਦੇ ਲੋਕ ਸਰਕਾਰ ਤੋਂ ਉਮੀਦ ਰੱਖਦੇ ਹਨ ਕਿ ਉਹ ਸਿਹਤ, ਸਕੂਲ, ਵਪਾਰ, ਨੌਕਰੀਆਂ ਦੇ ਸਬੰਧ ’ਚ ਚੰਗਾ ਕੰਮ ਕਰੇ।
ਪੜ੍ਹੋ ਇਹ ਵੀ ਖ਼ਬਰ - ਇੰਸਟਾਗ੍ਰਾਮ ’ਤੇ ਪਿਆਰ ਚੜ੍ਹਿਆ ਪ੍ਰਵਾਨ, ਵਿਦੇਸ਼ ਤੋਂ ਆਈ ਲਾੜੀ ਨੇ ਅੰਮ੍ਰਿਤਸਰ ਦੇ ਮੁੰਡੇ ਨਾਲ ਕਰਾਇਆ ਵਿਆਹ (ਤਸਵੀਰਾਂ)
ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਬਹੁਤ ਖ਼ੁਸ਼ ਹਨ। ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਹੀ ਅਜਿਹੀ ਸਰਕਾਰ ਲਿਆ ਸਕਦੇ ਹਨ, ਜੋ ਲੋਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਲੋਕ ਇਸ ਗੱਲ ਤੋਂ ਜਾਣੂ ਹਨ ਕਿ ਅਰਵਿੰਦ ਕੇਜਰੀਵਾਲ ਜੋ ਕਹਿੰਦੇ ਹਨ, ਜੋ ਵਾਅਦੇ ਲੋਕਾਂ ਨਾਲ ਕਰਦੇ ਹਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕਰਦੇ ਹਨ। ਇਹ ਲੋਕਾਂ ਦੀਆਂ ਸਹੂਲਤਾਵਾਂ ਦਾ ਖ਼ਾਸ ਧਿਆਨ ਰੱਖਦੇ ਹਨ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼
ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਉਹ ਗੁਰਦਾਸਪੁਰ ਅਤੇ ਬਟਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਉਹ ਪੰਜਾਬ ਦੇ ਵਪਾਰੀਆਂ ਨੂੰ ਅਪੀਲ ਕਰਨਗੇ ਕਿ ਜਿਵੇਂ ਵਿਕਾਸ ਦੇ ਵਾਧੇ ਲਈ ਦਿੱਲੀ ਦੇ ਵਪਾਰੀ ਮਿਲ ਕੇ ਕੰਮ ਕਰਦੇ ਹਨ, ਉਹ ਵੀ ਉਸੇ ਤਰ੍ਹਾਂ ਕੰਮ ਕਰਨ। ਇਸ ਨਾਲ ਪੰਜਾਬ ਦਾ ਵੀ ਵਿਕਾਸ ਹੋ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ ‘ਪਟਿਆਲਾ ਤੋਂ ਹੀ ਲੜ੍ਹਨਗੇ ਚੋਣ’
ਕੈਪਟਨ ਦੇ ਪਟਿਆਲਾ ਸੀਟ ਤੋਂ ਹੀ ਚੋਣ ਲੜਨ ਦੇ ਬਿਆਨ ’ਤੇ ਸਿਆਸੀ ਤੂਫ਼ਾਨ, ਪੁਰਾਣੇ ਕੈਬਨਿਟ ਸਾਥੀਆਂ ਨੇ ਕੀਤੀ ਨਿੰਦਾ
NEXT STORY