ਅੰਮ੍ਰਿਤਸਰ (ਸੁਮੀਤ) - 100 ਕਰੋੜ ਦੀ ਲਾਗਤ ਨਾਲ ਅੰਮ੍ਰਿਤਸਰ ਹਵਾਈ ਅੱਡੇ ਦਾ ਵਿਸਥਾਰ ਹੋਣ ਜਾ ਰਿਹਾ ਹੈ, ਜਿਸ ਤੋਂ ਬਾਅਦ ਇਸ ਏਅਰਪੋਰਟ 'ਤੇ 14 ਦੀ ਜਗ੍ਹਾ 24 ਜਹਾਜ਼ਾਂ ਦੀ ਪਾਰਕਿੰਗ ਹੋ ਸਕੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਸ਼ਵੇਤ ਮਲਿਕ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਫਰਵਰੀ ਨੂੰ ਦਿੱਲੀ ਤੋਂ ਇਸਦਾ ਉਦਘਾਟਨ ਕੀਤਾ ਜਾਵੇਗਾ। ਇਸਦੇ ਨਾਲ ਹੀ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਗੁਰੂ ਨਗਰੀ ਦਾ ਇਹ ਏਅਰਪੋਰਟ ਵਿਕਾਸ ਦੇ ਰਾਹਾਂ 'ਤੇ ਤੇਜ਼ੀ ਨਾਲ ਦੌੜ ਰਿਹਾ ਹੈ। ਇਥੇ ਨਾ ਸਿਰਫ 80 ਫੀਸਦੀ ਉਡਾਣਾਂ ਵਧੀਆਂ ਹਨ, ਸਗੋਂ 48 ਫੀਸਦੀ ਹਵਾਈ ਯਾਤਰੀਆਂ ਦੀ ਗਿਣਤੀ 'ਚ ਵੀ ਵਾਧਾ ਹੋਇਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸ 'ਤੇ ਇਸ ਹਵਾਈ ਅੱਡੇ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦੇ ਹੋਏ ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ 'ਤੇ ਖੂਬ ਨਿਸ਼ਾਨੇ ਵਿੰਨ੍ਹੇ ਹਨ।
ਰੇਪ ਕੇਸ ਦੇ ਦੋਸ਼ੀ ਸਾਬਕਾ ਐੱਸ. ਪੀ. ਸਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ (ਵੀਡੀਓ)
NEXT STORY