ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਉਪਰਾਲਾ ਕੀਤਾ ਹੈ। ਐੱਸ. ਜੀ. ਪੀ. ਸੀ. ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਰੀ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਨ ਚਲਾਉਣ ਲਈ ਹਵਾਈ ਅੱਡੇ ਦੇ ਅੰਦਰ ਵੱਡੀਆਂ ਐੱਲ. ਈ. ਡੀ. ਸਕਰੀਨਾਂ ਲਗਵਾ ਦਿੱਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਆਇਆ ਭੂਚਾਲ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਦੇਸ਼-ਵਿਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀ ਹੁਣ ਏਅਰਪੋਰਟ 'ਤੇ ਹੀ ਸ੍ਰੀ ਹਰਿਮੰਦਰ ਸਾਹਿਬ 'ਚ ਚੱਲ ਰਹੇ ਗੁਰਬਾਣੀ ਕੀਰਤਨ ਦਾ ਆਨੰਦ ਮਾਨ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਉਂਦੇ ਕੁਝ ਦਿਨਾਂ ਦੇ ਅੰਦਰ ਇਹ ਸਕਰੀਨਾਂ ਸੰਗਤ ਦੇ ਅਰਪਣ ਕਰ ਦਿੱਤੀਆਂ ਜਾਣਗੀਆਂ। ਐੱਸ. ਜੀ. ਪੀ. ਸੀ. ਦੇ ਇਸ ਕਾਰਜ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਦਾ ਆਇਆ ਬੂਮ, ਹੋਣ ਲੱਗੀਆਂ ਸਿਫ਼ਾਰਿਸ਼ਾਂ
NEXT STORY