ਅੰਮ੍ਰਿਤਸਰ (ਸੁਮਿਤ ਖੰਨਾ) : ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸਰਕਾਰ ਵਲੋਂ ਕਰਵਾਏ ਜਾ ਰਹੇ ਕੋਰੋਨਾ ਟੈਸਟਾਂ 'ਤੇ ਸ਼ੱਕ ਜਤਾਇਆ ਹੈ। ਉਨ੍ਹਾਂ ਦੇ ਇਸ ਬਿਆਨ ਦਾ ਕਾਂਗਰਸ ਨੇ ਠੋਕਵਾਂ ਜਵਾਬ ਦਿੱਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਨੇਤਾ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 'ਆਪ' ਪਾਰਟੀ ਸ਼ੱਕ ਦੀ ਸ਼ਿਕਾਰ ਹੋ ਚੁੱਕੀ ਹੈ। ਉਨ੍ਹਾਂ ਨੂੰ ਇਹ ਨਹੀਂ ਸਮਝ ਆ ਰਿਹਾ ਕਿ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਸੁਖਜਿੰਦਰ ਰੰਧਾਵਾ ਸਮੇਤ ਕਾਂਗਰਸ ਦੇ ਹੋਰ ਵੀ ਕਈ ਮੰਤਰੀ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕੋਰੋਨਾ ਯੋਧੇ ਡਾਕਟਰਾਂ 'ਤੇ ਸ਼ੱਕ ਜਾਹਿਰ ਕਰਨਾ ਤੇ ਉਨ੍ਹਾਂ ਨੂੰ ਸਿਆਸਤ 'ਚ ਘੜੀਸਣਾ, ਇਹ ਸਿਰਫ਼ ਘਟੀਆ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੀ ਸ਼ੱਕ ਦੀ ਬੀਮਾਰੀ ਦਾ ਇਲਾਜ਼ ਕਰਵਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਚੋਰਾਂ ਨੂੰ ਪੈ ਗਏ ਮੋਰ, ਕਰਫ਼ਿਊ 'ਚ ਰਾਤ ਸਮੇਂ ਸ਼ਰਾਬ ਦਾ ਠੇਕਾ ਖੋਲ੍ਹਣਾ ਪਿਆ ਭਾਰੀ
ਇਥੇ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ 'ਚ ਸ਼ਾਮਲ ਹੋਣ ਲਈ ਸਾਰੇ ਸਿਆਸੀ ਆਗੂਆਂ ਕੋਲ 'ਕੋਰੋਨਾ' ਟੈਸਟ ਦੀ ਰਿਪੋਰਟ ਪਾਜ਼ੇਟਿਵ ਹੋਣਾ ਲਾਜ਼ਮੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸਾਰੇ ਆਗੂਆਂ ਦੇ ਟੈਸਟ ਕੀਤੇ ਜਾ ਰਹੇ ਹਨ ਪਰ ਆਮ ਆਦਮੀ ਪਾਰਟੀ ਨੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਟੈਸਟਾਂ 'ਤੇ ਸ਼ੱਕ ਜਤਾਇਆ ਹੈ। ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸਰਕਾਰ 'ਤੇ ਵਿਰੋਧੀਆਂ ਨੂੰ ਪਾਜ਼ੇਟਿਵ ਕਰਨ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਟੈਸਟ ਸ਼ੱਕ ਦੇ ਘੇਰੇ 'ਚ ਹਨ ਕਿਉਂਕਿ ਇਕ 'ਆਪ' ਵਿਧਾਇਕ ਦੀ ਰਿਪੋਰਟ ਨੂੰ ਪਹਿਲਾਂ ਨੈਗੇਟਿਵ ਦੱਸ ਦਿੱਤਾ ਗਿਆ ਪਰ ਕੁੱਝ ਘੰਟਿਆਂ ਬਾਅਦ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਅਮਨ ਅਰੋੜਾ ਨੇ ਕਿਹਾ ਹੈ ਕਿ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਇਹ ਕਿਤੇ ਕਾਂਗਰਸ ਦੀ ਸੋਚੀ-ਸਮਝੀ ਸਾਜ਼ਿਸ਼ ਤਾਂ ਨਹੀਂ ਹੈ?
ਇਹ ਵੀ ਪੜ੍ਹੋ : 27 ਸਾਲਾ ਨੌਜਵਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਮਰਨ ਤੋਂ ਪਹਿਲਾਂ ਫੇਸਬੁੱਕ 'ਤੇ ਦੱਸੀ ਦਰਦ ਭਰੀ ਦਾਸਤਾਨ
ਸਿਹਤ ਮਹਿਕਮੇ ਦੀ ਕਾਰਗੁਜ਼ਾਰੀ 'ਤੇ ਮੁੜ ਉੱਠੇ ਸਵਾਲ, ਕਈ ਪਿੰਡਾਂ 'ਚ ਕੋਵਿਡ-19 ਦੀ ਜਾਂਚ ਦਾ ਵਿਰੋਧ
NEXT STORY