ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ 'ਚ ਦਿਨ-ਦਿਹਾੜੇ ਦੋ ਨੌਜਵਾਨਾਂ ਵਲੋਂ ਏ.ਐੱਸ. ਆਈ. 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਏ ਹੈ। ਇਸ ਹਮਲੇ 'ਚ ਏ. ਐੱਸ. ਆਈ. ਗੁਰਮੀਤ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋਂ : ਕੁੜੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਿਤਾ ਹੀ ਨਿਕਲਿਆ ਸਾਜ਼ਿਸ਼ਕਾਰ
ਜਾਣਕਾਰੀ ਮੁਤਾਬਕ ਏ. ਐੱਸ. ਆਈ. ਗੁਰਮੀਤ ਸਿੰਘ ਅੱਜ ਚੌਂਕ ਮਹਿਤਾ ਵਿਖੇ 420 ਦੇ ਮਾਮਲੇ 'ਚ ਹਰਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਨੂੰ ਫੜ੍ਹਨ ਉਨ੍ਹਾਂ ਦੀ ਫ਼ੈਕਟਰੀ 'ਚ ਗਏ ਸੀ। ਇਸੇ ਦੌਰਾਨ ਗੁੱਸੇ 'ਚ ਆਏ ਉਕਤ ਨੌਜਵਾਨਾਂ ਨੇ ਏ.ਐੱਸ.ਆਈ. 'ਤੇ ਹਮਲਾ ਕਰਕੇ ਲਹੂ-ਲੁਹਾਣ ਕਰ ਦਿੱਤਾ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲ਼ਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਚੌੜੀ ਕਰਨ ਲਈ ਦਰਖ਼ਤਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ: ਵਿਜੈ ਇੰਦਰ ਸਿੰਗਲਾ
NEXT STORY