ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਅਧੀਨ ਆਉਂਦੀ ਦਾਣਾ ਮੰਡੀ ਵਿੱਚ ਦੇਰ ਰਾਤ ਕੁਝ ਨੌਜਵਾਨਾਂ ਨੇ ਪੰਜਾਬ ਪੁਲਸ ਦੇ ਏਐੱਸਆਈ ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਏਐੱਸਆਈ ਦੇ ਕਤਲ ਦੀ ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਮੁਤਾਬਕ ਇਹ ਘਟਨਾ ਤੜਕੇ 3 ਵਜੇ ਦੇ ਕਰੀਬ ਵਾਪਰੀ ਹੈ, ਜਦੋਂ ਏਐਸਆਈ ਹਰਜੀਤ ਸਿੰਘ ਪੀਸੀਆਰ ਡਿਊਟੀ 'ਤੇ ਤਾਇਨਾਤ ਸੀ। ਇਸ ਦੌਰਾਨ ਦੋ ਬਾਈਕ ਸਵਾਰ ਹਮਲਾਵਰਾਂ ਨੇ ਉਸ ਨੂੰ ਨੇੜਿਓਂ ਕਈ ਗੋਲੀਆਂ ਮਾਰੀਆਂ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ
ਪੁਲਸ ਨੇ ਏਐੱਸਆਈ ਹਰਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ। ਕਤਲ ਦੀ ਇਹ ਵਾਰਦਾਤ ਕਿਉਂ, ਕਿਵੇਂ ਅਤੇ ਕਿਸ ਵਲੋਂ ਕੀਤੀ ਗਈ, ਦੇ ਸਬੰਧ ਵਿਚ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਖੰਗਾਲ ਰਹੀ ਹੈ ਤਾਂਕਿ ਹਮਲਾਵਰਾਂ ਦਾ ਪਤਾ ਲੱਗ ਸਕੇ। ਏਐੱਸਆਈ ਹਰਜੀਤ ਦਾ ਕਤਲ ਹੋਣ ਦੀ ਸੂਚਨਾ ਮਿਲਣ 'ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਜਲਦ ਹੀ ਅੰਮ੍ਰਿਤਸਰ ਪਹੁੰਚ ਰਹੇ ਹਨ। ਪਤਾ ਲੱਗਾ ਹੈ ਕਿ ਏਐਸਆਈ ਹਰਜੀਤ ਸਿੰਘ ਤਰਨਤਾਰਨ ਦੇ ਰਹਿਣ ਵਾਲੇ ਸਨ। ਗੰਭੀਰ ਹਾਲਤ 'ਚ ਪੁਲਸ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ ਆਹਮੋ-ਸਾਹਮਣੇ, ਪੁਲਸ ਫੋਰਸ ਤਾਇਨਾਤ
NEXT STORY