ਅੰਮ੍ਰਿਤਸਰ/ਬਟਾਲਾ (ਦਲਜੀਤ, ਵਿਨੋਦ) : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਇਕ ਹੋਰ ਕੋਰੋਨਾ ਮਰੀਜ਼ਾ ਦੀ ਮੌਤ ਹੋ ਗਈ। ਜਾਣਕਾਰੀ ਮਤਾਬਕ ਮ੍ਰਿਤਕ ਕਾਲਾ ਸਿੰਘ ਵਾਸੀ ਅਮਲੋ ਨੰਗਲ ਬਟਾਲਾ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਪਿਛਲੇ ਕੁਝ ਦਿਨ ਤੋਂ ਅੰਮ੍ਰਿਤਸਰ ਦੇ ਹਸਪਤਾਲ 'ਚ ਇਲਾਜ਼ ਅਧੀਨ ਸੀ, ਜਿਥੇ ਅੱਜ ਉਸ ਦੀ ਮੌਤ ਹੋ ਗਈ। ਇਥੇ ਇਹ ਵੀ ਦੱਸ ਦੇਈਏ ਕਿ ਅੱਜ ਇਕ ਤਰਨਤਾਰਨ ਦੇ ਵਿਅਕਤੀ ਦੀ ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਕਾਰਨ ਮੌਤ ਹੋਈ ਹੈ।
ਇਹ ਵੀ ਪੜ੍ਹੋਂ : ਤਰਨਤਾਰਨ 'ਚ ਕੋਰੋਨਾ ਦਾ ਕਹਿਰ, 56 ਸਾਲਾ ਵਿਅਕਤੀ ਨੇ ਤੋੜਿਆ ਦਮ
ਇਥੇ ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਥੰਮ੍ਹਣ ਦਾ ਨਾਮ ਨਹੀਂ ਲੈ ਰਿਹਾ। ਬੁੱਧਵਾਰ ਭਾਵ ਅੱਜ ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 5 ਲੱਖ 85 ਹਜ਼ਾਰ 493 ਹੋ ਗਈ ਹੈ, ਜਿਸ ਵਿਚੋਂ 17 ਹਜ਼ਾਰ 400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਲੱਖ 47 ਹਜ਼ਾਰ 979 ਲੋਕ ਠੀਕ ਹੋ ਚੁੱਕੇ ਹਨ, ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 20 ਹਜ਼ਾਰ 114 ਹਨ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 18 ਹਜ਼ਾਰ 653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇਕਰ ਇਕੱਲੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਹੁਣ ਤੱਕ 5 ਹਜ਼ਾਰ 607 ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ਕੁੱਲ 3 ਲੱਖ 966 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ 'ਚ ਹੁਣ ਤੱਕ 146 ਕੋਰੋਨਾ ਮਰੀਜ਼ ਦਮ ਤੋੜ ਚੁੱਕੇ ਹਨ।
ਇਹ ਵੀ ਪੜ੍ਹੋਂ : ਹਵਸ 'ਚ ਅੰਨ੍ਹੇ ਚਾਚੇ ਦੀ ਕਰਤੂਤ, 9 ਸਾਲਾ ਭਤੀਜੀ ਨਾਲ ਕੀਤਾ ਜਬਰ-ਜ਼ਨਾਹ
ਜਲੰਧਰ ਨੂੰ 'ਕੋਰੋਨਾ' ਤੋਂ ਮਿਲੀ ਕੁਝ ਰਾਹਤ, 2 ਨਿਕਲੇ ਪਾਜ਼ੇਟਿਵ ਤੇ 206 ਨੈਗੇਟਿਵ
NEXT STORY