ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਇੰਚਾਰਜ ਜਰਨੈਲ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਹੋਰ ਲੀਡਰ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪਾਰਟੀ ਪ੍ਰਧਾਨ ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਲਈ ਅਰਦਾਸ ਕਰਨ ਪਹੁੰਚੇ ਹਾਂ । ਉਨ੍ਹਾਂ ਕਿਹਾ ਕਿ ਜੋ ਵੀ ਪੰਜਾਬ ਦੀ ਭਲਾਈ ਲਈ ਸਾਡੇ ਨਾਲ ਆਉਣਾ ਚਾਹੁੰਦਾ ਹੈ, ਉਸ ਦਾ ਸਵਾਗਤ ਹੈ।
ਇਸ ਤਦੇ ਨਾਲ ਹੀ ਭਗਵੰਤ ਮਾਨ ਨੇ ਕਾਂਗਰਸ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਹੁਣ ਤਾਂ ਪੈਟਰੋਲ ਪੰਪ ਵਾਲੇ ਵੀ ਕਹਿਣ ਲੱਗੇ ਹਨ ਕਿ ਮੀਟਰ 'ਤੇ ਕਾਂਗਰਸ ਜ਼ੀਰੋ ਚੈੱਕ ਕਰ ਲਓ ਜੀ। ਉਨ੍ਹਾਂ ਕਿਹਾ ਕਿ ਕੈਪਟਨ ਦਿੱਲੀ ਗਏ ਸੀ ਪਰ ਬੱਸ 'ਤੇ ਦਿਲੀ ਦੇਖ ਵਾਪਸ ਆ ਗਏ। ਉਨ੍ਹਾਂ ਨੂੰ ਪਤਾ ਸੀ ਕਿ ਦਿੱਲੀ 'ਚ ਜਿੱਤ ਔਖੀ ਹੈ।
ਇਥੇ ਦੱਸ ਦੇਈਏ ਕਿ ਜਰਨੈਲ ਸਿੰਘ ਦਿੱਲੀ ਦੇ ਤਿਲਕ ਨਗਰ ਦੇ ਵਿਧਾਇਕ ਹਨ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਹ ਪਾਰਟੀ ਨਾਲ ਰੁੱਸੇ ਆਗੂਆਂ ਨੂੰ ਮਨਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦਾ ਆਸਰਾ ਲੈਣ ਮਗਰੋਂ ਉਹ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਨਾਲ ਰਾਬਤਾ ਕਾਇਮ ਕਰਨਗੇ।
ਇਹ ਵੀ ਪੜ੍ਹੋ : ਦੁਬਈ ਵਾਲੇ ਸਰਦਾਰ ਨੇ ਪੁਗਾਏ ਆਪਣੇ ਬੋਲ, 5 ਹੋਰ ਨੌਜਵਾਨ ਦੁਬਈ ਤੋਂ ਭੇਜੇ ਵਾਪਸ
ਦੁਬਈ ਵਾਲੇ ਸਰਦਾਰ ਨੇ ਪੁਗਾਏ ਆਪਣੇ ਬੋਲ, 5 ਹੋਰ ਨੌਜਵਾਨ ਦੁਬਈ ਤੋਂ ਭੇਜੇ ਵਾਪਸ
NEXT STORY