ਅੰਮ੍ਰਿਤਸਰ (ਸੁਮਿਤ ਖੰਨਾ) : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪੱਤਰਕਾਰ ਕੀਤੀ ਗਈ ਬਦਸਲੂਕੀ 'ਤੇ ਨਵਜੋਤ ਕੌਰ ਸਿੱਧੂ ਨੇ ਉਨ੍ਹਾਂ ਨੂੰ ਲੰਮੇਂ ਹੱਥੀਂ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਮੀਡੀਆ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕੁਝ ਗਲਤ ਕੀਤਾ ਹੀ ਨਹੀਂ ਹੈ ਤਾਂ ਤੁਹਾਨੂੰ ਮਿਰਚਾਂ ਵੀ ਨਹੀਂ ਲੱਗਣਗੀਆਂ।
ਇਥੇ ਦੱਸ ਦੇਈਏ ਕਿ ਇਸ ਮਾਮਲੇ 'ਤੇ ਬੀਤੇ ਦਿਨ ਜਦੋਂ 'ਜਗਬਾਣੀ' ਦੀ ਟੀਮ ਵਲੋਂ ਭਗਵੰਤ ਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਮੰਨਦੇ ਹਨ ਕਿ ਉਨ੍ਹਾਂ ਨੂੰ ਗੁੱਸਾ ਆ ਗਿਆ ਸੀ ਪਰ ਜਿਸ ਪੱਤਰਕਾਰ ਨੇ ਉਨ੍ਹਾਂ ਨੂੰ ਸਵਾਲ ਕੀਤੇ, ਉਹ ਵੀ ਸਹੀ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਪੱਤਰਕਾਰ ਵਾਰ-ਵਾਰ ਅਕਾਲੀ ਦਲ ਨੂੰ ਸਹੀ ਠਹਿਰਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਗੁੱਸਾ ਆ ਗਿਆ।
ਗੋਰਾਇਆ: ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਵਾਲ-ਵਾਲ ਬਚਿਆ ਪਰਿਵਾਰ
NEXT STORY