ਅੰਮ੍ਰਿਤਸਰ(ਸੁਮਿਤ)— ਨਵਜੋਤ ਸਿੱਧੂ ਵਲੋਂ ਟਵੀਟ ਕਰ ਏਅਰ ਸਟ੍ਰਾਈਕ 'ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਸਿੱਧੂ ਦੇ ਕੱਟੜ ਸਿਆਸੀ ਦੁਸ਼ਮਣ ਕਹੇ ਜਾਣ ਵਾਲੇ ਬਿਕਰਮ ਮਜੀਠੀਆ ਨੇ ਸਿੱਧੂ ਦੇ ਇਸ ਟਵੀਟ ਨੂੰ ਭਾਰਤੀ ਫੌਜ ਦੀ ਹੱਤਕ ਦੱਸਿਆ। ਮਜੀਠੀਆ ਨੇ ਕਿਹਾ ਕਿ ਸਿੱਧੂ ਪਾਕਿਸਤਾਨ ਆਰਮੀ ਚੀਫ ਜਨਰਲ ਬਾਜਵਾ ਤੇ ਇਮਰਾਨ ਖਾਨ ਦੀ ਬੋਲੀ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਰਾਹੁਲ ਗਾਂਧੀ ਨੂੰ ਉਨ੍ਹਾਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ। ਸਿੱਧੂ ਵੱਲੋਂ ਰੇਲਵੇ ਲਾਈਨਾਂ ਨੇੜੇ ਬੀਤੇ ਦਿਨ ਕੀਤੇ ਗਏ ਸਮਾਗਮ 'ਤੇ ਵੀ ਉਨ੍ਹਾਂ ਨੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਜੇ ਤੱਕ ਰੇਲ ਹਾਦਸੇ ਦੇ ਪੀੜਤ ਲੋਕਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਸਿੱਧੂ ਫਿਰ ਓਹੀ ਹਰਕਤਾਂ ਕਰ ਰਹੇ ਹਨ, ਜੋ ਕਿ ਗਲਤ ਹੈ।
ਬਿਕਰਮ ਮਜੀਠੀਆ ਅੰਮ੍ਰਿਤਸਰ ਦੇ ਪਿੰਡ ਕਲੇਰ 'ਚ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ। ਦੱਸ ਦੇਈਏ ਕਿ ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਸਰਕਾਰ ਤੋਂ ਇਹ ਪੁੱਛਿਆ ਗਿਆ ਹੈ ਕਿ ਸਟ੍ਰਾਈਕ ਦੌਰਾਨ 300 ਅੱਤਵਾਦੀ ਮਾਰੇ ਗਏ ਹਨ ਜਾਂ ਨਹੀਂ, ਜੇ ਨਹੀਂ ਮਾਰੇ ਗਏ ਤਾਂ ਇਸ ਉਦੇਸ਼ ਕੀ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਜੜ੍ਹਾਂ ਤੋਂ ਪੁੱਟਿਆ ਜਾ ਰਿਹਾ ਸੀ ਜਾਂ ਦਰੱਖਤਾਂ ਨੂੰ ਜਾਂ ਫਿਰ ਮਹਿਜ਼ ਸਿਆਸਤ ਲਈ ਹੀ ਇਹ ਸਭ ਕੁੱਝ ਕੀਤਾ ਗਿਆ ਹੈ। ਸਿੱਧੂ ਨੇ ਕਿਹਾ ਕਿ ਫੌਜ ਦਾ ਸਿਆਸੀਕਰਨ ਬੰਦ ਹੋਣਾ ਚਾਹੀਦਾ ਹੈ। ਸਿੱਧੂ ਦੇ ਇਸ ਟਵੀਟ ਤੋਂ ਬਾਅਦ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ।
ਨਰਿੰਦਰ ਮੋਦੀ ਦੇਸ਼ ਦੇ ਇਕ ਨਿਕੰਮੇ ਪ੍ਰਧਾਨ ਮੰਤਰੀ ਹਨ : ਜ਼ੀਰਾ (ਵੀਡੀਓ)
NEXT STORY