ਅੰਮ੍ਰਿਤਸਰ(ਸੁਮਿਤ)— ਅੰਮ੍ਰਿਤਸਰ ਬੰਬ ਧਮਾਕੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਹਿਮ ਨਿਰਦੇਸ਼ ਦਿੱਤਾ ਹੈ। ਅੱਤਵਾਦ ਦੀ ਸੇਕ ਨਾਲ ਪੀੜਤ ਰਾਜਾਸਾਂਸੀ ਨਿਰੰਕਾਰੀ ਭਵਨ ਦਾ ਦੌਰਾ ਕਰਨ ਤੋਂ ਬਾਅਦ ਕੈਪਟਨ ਨੇ ਐਲਾਨ ਕੀਤਾ ਕਿ ਸਾਰੇ ਡੇਰਿਆਂ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ। ਇਸ ਦੇ ਨਾਲ ਹੀ ਉਹ ਥਾਵਾਂ ਜਿੱਥੇ ਸਭਾਵਾਂ ਹੁੰਦੀਆਂ ਹਨ, ਉਨਾਂ ਥਾਵਾਂ 'ਤੇ ਵੀ ਕੈਮਰੇ ਲਗਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।
ਤੁਹਾਨੂੰ ਦੱਸ ਦੇਈਏ ਕਿ ਰਾਜਾਸਾਂਸੀ ਦੇ ਜਿਸ ਨਿਰੰਕਾਰੀ ਭਵਨ 'ਚ ਗ੍ਰਨੇਡ ਹਮਲਾ ਹੋਇਆ, ਉਥੇ ਕੋਈ ਸੀ. ਸੀ. ਟੀ. ਵੀ. ਕੈਮਰਾ ਨਹੀਂ ਸੀ। ਇਹ ਵੀ ਕਾਰਨ ਹੈ ਕਿ ਹਾਲੇ ਤੱਕ ਦੋਸ਼ੀਆਂ ਦਾ ਕੋਈ ਸੁਰਾਗ ਹੱਥ ਨਹੀਂ ਲੱਗ ਸਕਿਆ। ਇਸ ਹਮਲੇ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 15 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਕੈਲੀਫੋਰਨੀਆ 'ਚ ਪੰਜਾਬਣ ਨੇ ਗੱਡੇ ਜਿੱਤ ਦੇ ਝੰਡੇ
NEXT STORY