ਚੰਡੀਗੜ੍ਹ : ਪੰਜਾਬ ਪੁਲਸ ਨੇ ਅੰਮ੍ਰਿਤਸਰ ਬੰਬ ਧਮਾਕੇ ਦੇ ਤਾਰ ਜੰਮੂ ਕਸ਼ਮੀਰ ਦੇ ਅੱਤਵਾਦੀ ਜ਼ਾਕਿਰ ਮੂਸਾ ਨਾਲ ਜੋੜੇ ਜਾਣ ਦੀਆਂ ਖਬਰਾਂ ਨੂੰ ਤੱਥਾਂ ਤੋਂ ਪਰੇ ਦੱਸਿਆ ਹੈ। ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸਾਫ ਕੀਤਾ ਕਿ ਜਲੰਧਰ ਦੇ ਮਕਸੂਦਾਂ ਥਾਣੇ ਵਿਚ ਹੋਏ ਬੰਬ ਧਮਾਕੇ ਵਿਚ ਤਾਂ ਜ਼ਾਕਿਰ ਮੂਸਾ ਦੀ ਭੂਮਿਕਾ ਸਾਹਮਣੇ ਆਈ ਸੀ ਪਰ ਅੰਮ੍ਰਿਤਸਰ ਬੰਬ ਧਮਾਕੇ ਵਿਚ ਜ਼ਾਕਿਰ ਮੂਸਾ ਦਾ ਕੋਈ ਰੋਲ ਨਹੀਂ ਹੈ।
ਜ਼ਿਕਰਯੋਗ ਹੈ ਕਿ ਜਲੰਧਰ ਵਿਚ ਹੋਏ ਬੰਬ ਧਮਾਕੇ ਤੋਂ ਬਾਅਦ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਕਿ ਜ਼ਾਕਿਰ ਮੂਸਾ ਨੂੰ ਅੰਮ੍ਰਿਤਸਰ ਵਿਚ ਦੇਖਿਆ ਗਿਆ ਸੀ ਅਤੇ ਨਿਰੰਕਾਰੀ ਭਵਨ 'ਤੇ ਹੋਏ ਬੰਬ ਧਮਾਕੇ ਵਿਚ ਵੀ ਜ਼ਾਕਿਰ ਮੂਸਾ ਦੀ ਭੂਮਿਕਾ ਦੱਸੀ ਜਾ ਰਹੀ ਸੀ ਪਰ ਪੁਲਸ ਨੇ ਇਸ ਮਾਮਲੇ ਵਿਚ ਮੂਸਾ ਦੀ ਭੂਮਿਕਾ ਨੂੰ ਸਿਰੇ ਤੋਂ ਨਾਕਾਰ ਕੇ ਸਾਰੀਆਂ ਅਟਕਲਾਂ 'ਤੇ ਵਿਰਾਮ ਲਗਾ ਦਿੱਤਾ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਬਣੇਗੀ ਨਵੀਂ ਪਾਰਟੀ : ਖਹਿਰਾ
NEXT STORY