ਨਵੀਂ ਦਿੱਲੀ\ਅੰਮ੍ਰਿਤਸਰ : ਨਿਰੰਕਾਰੀ ਮਿਸ਼ਨ ਵਲੋਂ ਅੰਮ੍ਰਿਤਸਰ ਬੰਬ ਧਮਾਕੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਮਿਸ਼ਨ ਦੇ ਦਿੱਲੀ ਸਥਿਤ ਮੁੱਖ ਦਫਤਰ ਵਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਿਸ਼ਨ ਨੇ ਇਸ ਧਮਾਕੇ ਵਿਚ ਜ਼ਖਮੀ ਹੋਏ ਲੋਕਾਂ ਦਾ ਮੁਫਤ ਇਲਾਜ ਕਰਨ ਦਾ ਜ਼ਿੰਮਾ ਵੀ ਲਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਿਰੰਕਾਰੀ ਜਨਸੰਪਰਕ ਵਿੰਗ ਨੇ ਮਿਸ਼ਨ ਨਾਲ ਜੁੜੇ ਪੈਰੋਕਾਰਾਂ ਤੇ ਲੋਕਾਂ ਨੂੰ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਸਿਆਸੀ ਬਿਆਨਬਾਜ਼ੀ ਅਤੇ ਨਾਅਰੇਬਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਹਿਦਾਇਤ ਕੀਤੀ ਸੀ। ਵਿੰਗ ਨੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਸੀ ਕਿ ਸਾਡਾ ਗੁਰਸਿੱਖੀ ਸਬਰ ਹੀ ਸਾਡੀ ਤਾਕਤ ਹੈ, ਇਸ ਲਈ ਇਸ ਸੰਬੰਧੀ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਤੋਂ ਗੁਰੇਜ ਕੀਤਾ ਜਾਵੇ।

ਦੱਸਣਯੋਗ ਹੈ ਕਿ ਐਤਵਾਰ ਨੂੰ ਰਾਜਾਸਾਂਸੀ ਦੇ ਨਿਰੰਕਾਰੀ ਭਵਨ 'ਤੇ ਅਣਪਛਾਤੇ ਹਮਲਾਵਰਾਂ ਵਲੋਂ ਉਸ ਸਮੇਂ ਗ੍ਰਨੇਡ ਨਾਲ ਹਮਲਾ ਕਰ ਦਿੱਤਾ ਗਿਆ ਸੀ ਜਦੋਂ ਸੰਗਤ ਭਵਨ ਵਿਚ ਬੈਠ ਕੇ ਸਤਿਸੰਗ ਕਰ ਰਹੀ ਸੀ। ਇਸ ਹਮਲੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 21 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ। ਇਸ ਮਾਮਲੇ ਵਿਚ ਪੁਲਸ ਨੇ ਦੋਸ਼ੀਆਂ ਦੀ ਪੈੜ ਨੱਪਣ ਲਈ ਤਸਵੀਰ ਵੀ ਜਾਰੀ ਕੀਤੀ ਹੈ, ਫਿਲਹਾਲ ਪੁਲਸ ਅਤੇ ਐੱਨ. ਆਈ. ਏ. ਵਲੋਂ ਸਾਰੇ ਘਟਨਾਕ੍ਰਮ ਦੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਬਾਅਦ ਜ਼ਿਲਾ ਪੁਲਸ ਹੋਈ ਅਲਰਟ
NEXT STORY