ਜਲੰਧਰ : ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ 'ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ ਭਾਜਪਾ ਦੇ ਕੌਮੀ ਸਕੱਤਰ ਆਰ. ਪੀ. ਸਿੰਘ ਨੇ ਪੰਜਾਬ ਦੇ ਦੋ ਮੰਤਰੀਆਂ 'ਤੇ ਸਵਾਲ ਚੁੱਕੇ ਹਨ। ਭਾਜਪਾ ਆਗੂ ਆਰ. ਪੀ. ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਜ਼ਾਕਿਰ ਮੂਸਾ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਦਾ ਸਿਪਾਹੀ ਹੈ ਅਤੇ ਪੰਜਾਬ ਦੇ ਮੰਤਰੀ ਜਨਰਲ ਬਾਜਵਾ ਨੂੰ ਗਲੇ ਮਿਲ ਕੇ ਉਸ ਦੀ ਤਾਰੀਫ ਕਰ ਰਹੇ ਹਨ। ਆਰ. ਪੀ. ਸਿੰਘ ਨੇ ਕਿਹਾ ਕਿ ਅੱਤਵਾਦੀ ਜ਼ਾਕਿਰ ਮੂਸਾ ਦੇ ਪੰਜਾਬ ਵਿਚ ਦਾਖਲ ਹੋਣ ਦੀਆਂ ਖਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ ਅਤੇ ਪੰਜਾਬ ਪੁਲਸ ਮੂਸਾ ਦੇ ਪੋਸਟਰ ਵੀ ਜਾਰੀ ਕਰ ਚੁੱਕੀ ਹੈ।
ਇੰਨਾ ਹੀ ਨਹੀਂ ਆਰ. ਪੀ. ਸਿੰਘ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਯੂ. ਕੇ. ਫੇਰੀ ਦੌਰਾਨ ਸਿਖਸ ਫਾਰ ਜਸਟਿਸ ਦੇ ਆਗੂਆਂ ਨਾਲ ਮੁਲਾਕਾਤ ਹੋਣ ਦਾ ਜ਼ਿਕਰ ਵੀ ਕੀਤਾ ਹੈ। ਬਾਜਵਾ ਲੰਘੀਂ 5 ਤੋਂ 7 ਅਗਸਤ ਨੂੰ ਯੂ.ਕੇ. ਗਏ ਸਨ। ਬਾਜਵਾ ਦੀ ਇਸ ਫੇਰੀ ਦਾ ਵਿਵਾਦ ਦਾ ਕਾਰਨ ਇਕ ਇਹ ਵੀ ਸੀ ਕਿ ਉਨ੍ਹਾਂ ਵਲੋਂ ਵਿਦੇਸ਼ ਮੰਤਰਾਲੇ ਤੋਂ ਇਜਾਜ਼ਤ ਨਹੀਂ ਲਈ ਗਈ ਸੀ, ਹਾਲਾਂਕਿ ਬਾਜਵਾ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਜਾਜ਼ਤ ਲੈਣ ਤੋਂ ਬਾਅਦ ਹੀ ਯੂ.ਕੇ. ਫੇਰੀ 'ਤੇ ਗਏ ਸਨ। ਬਾਜਵਾ ਨੇ ਕਿਹਾ ਕਿ ਕਿਸੇ ਮੰਤਰੀ ਵਲੋਂ ਵਿਦੇਸ਼ ਫੇਰੀ 'ਤੇ ਜਾਣ ਲਈ ਵਿਦੇਸ਼ ਮੰਤਰਾਲੇ ਤੋਂ ਇਜਾਜ਼ਤ ਲੈਣੀ ਜ਼ਰੂਰੀ ਨਹੀਂ ਹੈ। ਬਾਜਵਾ ਨੇ ਕਿਹਾ ਕਿ ਜਿਸ ਸਿਖਸ ਫਾਰ ਜਸਟਿਸ ਦੇ ਆਗੂ ਨਾਲ ਮੁਲਾਕਾਤ 'ਤੇ ਇਹ ਵਿਵਾਦ ਪੈਦਾ ਹੋਇਆ ਸੀ, ਉਹ ਮੇਰਾ ਰਿਸ਼ਤੇਦਾਰ ਸੀ ਅਤੇ ਉਹ ਆਪਣੇ ਰਿਸ਼ਤੇਦਾਰਾਂ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਿਦੇਸ਼ ਗਏ ਸਨ।
ਕਾਂਗਰਸ ਦੀਆਂ ਨੀਤੀਆਂ ਨੇ ਸੂਬੇ ਦੀ ਸ਼ਾਂਤੀ ਖਤਰੇ 'ਚ ਪਾਈ : ਬਾਦਲ
NEXT STORY